ਮੋਗਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

TeamGlobalPunjab
1 Min Read

ਮੋਗਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਗਾ ਪਹੁੰਚ ਗਏ ਹਨ। ਹਾਈ ਸਕਿਓਰਟੀ ‘ਚ ਮੋਗਾ ਪਹੁੰਚੇ ਕੇਜਰੀਵਾਲ ਦੇ ਤੀਜੀ ਗਾਰੰਟੀ ਪ੍ਰੋਗਰਾਮ ‘ਚ ਮੀਡੀਆ ਕਰਮੀਆਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਔਰਤਾਂ ਦੇ ਇਸ ਸਮਾਗਮ ‘ਚ ਭਾਵੇਂ ਔਰਤਾਂ ਹੀ ਸ਼ਾਮਲ ਹਨ ਪਰ ਜ਼ਿਆਦਾਤਰ ਪਾਰਟੀ ਵਰਕਰਾਂ ਨੂੰ ਅੰਦਰ ਹੀ ਬੈਠਾਇਆ ਗਿਆ ਹੈ।

ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੋਮਵਾਰ ਨੂੰ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਵੀਂ ਸਰਕਾਰ ਚਾਹੁੰਦੇ ਹਨ। ਇਸ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੀ ਸਿਹਤ ਪ੍ਰਣਾਲੀ ਸਿੱਖਿਆ ਪ੍ਰਣਾਲੀ ਨੂੰ ਸਿਰਫ਼ ਕੇਜਰੀਵਾਲ ਹੀ ਬਦਲ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਕਈ ਮੁੱਦਿਆਂ ‘ਤੇ ਚਰਚਾ ਕਰਨਗੇ।

Share this Article
Leave a comment