ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਹੈ। ਦੱਸ ਦਈਏ ਕਿ ਕੇਜਰੀਵਾਲ ਨੇ ਆਪਣੇ ‘ਚ ਕੁਝ ਕੋਰੋਨਾ ਲੱਛਣ ਦਿਖਣ ਤੋਂ ਬਾਅਦ ਮੰਗਲਵਾਰ ਸਵੇਰੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਕੇਜਰੀਵਾਲ ਨੇ ਬੀਤੇ ਐਤਵਾਰ ਕੋਰੋਨਾ ਮਹਾਮਾਰੀ ਦੇ ਕੁਝ ਲੱਛਣ ਦਿਖਣ ਤੋਂ ਬਾਅਦ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ ਸੀ।

ਦਿੱਲੀ ਸਰਕਾਰ ਦੇ ਅਧਿਕਾਰੀਆਂ ਅਨੁਸਾਰ ਐਤਵਾਰ ਸਵੇੇਰੇ ਮੁੱਖ ਮੰਤਰੀ ਨੇ ਕੈਬਨਿਟ ਦੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਾਤਾਵਰਨ ਮੰਤਰੀ ਗੋਪਾਲ ਰਾਏ, ਸਿਹਤ ਮੰਤਰੀ ਸਤੇਂਦਰ ਜੈਨ ਸਮੇਤ ਕਈ ਮੰਤਰੀ ਮੀਟਿੰਗ ‘ਚ ਸ਼ਾਮਲ ਹੋਏ ਸਨ। ਹਾਲਾਂਕਿ ਹਲਕਾ ਬੁਖਾਰ ਅਤੇ ਖਾਂਸੀ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੀਆਂ ਸਾਰੀਆਂ ਬੈਠਕਾਂ ਰੱਦ ਕਰ ਦਿੱਤੀਆਂ ਸਨ।

ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀਆਂ ਅਤੇ ਉਨ੍ਹਾਂ ਦੇ ਚਾਹੁੰਣ ਵਾਲਿਆਂ ਨੇ ਕੁਝ ਰਾਹਤ ਦਾ ਸਾਹ ਲਿਆ ਹੈ।  ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਕੋਰੋਨਾ ਨਹੀਂ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ  ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ ਦੀ ਖਬਰ ਆਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਦੇ ਠੀਕ ਹੋਣ ਦੇ ਸੰਦੇਸ਼ਾਂ ਨਾਲ ਸੋਸ਼ਲ ਮੀਡੀਆ ਭਰ ਗਿਆ ਸੀ। ਥੋੜ੍ਹੇ ਸਮੇਂ ਵਿੱਚ ਹੀ ‘ਟੈਕ ਕੇਅਰ ਏਕੇ’ ਦਾ ਟ੍ਰੈਂਡਿੰਗ ਸ਼ੁਰੂ ਹੋ ਗਿਆ।

 

- Advertisement -

Share this Article
Leave a comment