ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਦੀ ਪਤਨੀ ਵੀ ਹੋਮ ਆਈਸੋਲੇਸ਼ਨ ਵਿੱਚ ਹਨ।
ਕੇਜਰੀਵਾਲ ਨੇ ਮੰਗਲਵਾਰ ਟਵੀਟ ਕਰ ਕਿਹਾ, ਦਿੱਲੀ ‘ਚ ਅੱਜ ਤੋਂ ਲਾਕਡਾਊਨ ਸ਼ੁਰੂ ਹੋ ਚੁੱਕਿਆ ਹੈ। ਇਹ ਫੈਸਲਾ ਤੁਹਾਡੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਕ੍ਰਿਪਾ ਇਸ ਵਿੱਚ ਸਰਕਾਰ ਦਾ ਸਹਿਯੋਗ ਕਰੋ, ਆਪਣੇ ਘਰ ਹੀ ਰਹੋ, ਸੰਕਰਮਣ ਤੋਂ ਬਚ ਕੇ ਰਹੇ।