ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਭਰੋਸੇ ਦਾ ਮਤਾ ਪੇਸ਼ ਕੀਤਾ ਹੈ। ਭਲਕੇ ਸਦਨ ਦੀ ਕਾਰਵਾਈ ‘ਚ ਭਰੋਸੇ ਦੇ ਮਤੇ ’ਤੇ ਚਰਚਾ ਕੀਤੀ ਜਾਵੇਗੀ।
ਭਰੋਸੇ ਮਤੇ ਵਿਚ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਕਿ ਦੂਜੇ ਰਾਜਾਂ ‘ਚ ਦੇਖਿਆ ਜਾ ਰਿਹਾ ਹੈ, ਪਾਰਟੀਆਂ ਨੂੰ ਹੇਠਾਂ ਲਿਆਂਦਾ ਜਾ ਰਿਹਾ ਹੈ ਤੇ ਉਨ੍ਹਾਂ ਨੇ ਸਾਰੇ ‘ਆਪ’ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਵਾਲੇ ਜਾਣਦੇ ਹਨ ਕਿ ਅਸੀਂ ਦਿੱਲੀ ਦੀਆਂ ਚੋਣਾਂ ਜਿੱਤ ਸਕਦੇ ਹਨ। ਜਨਤਾ ਦਾ ਸਾਡੇ ’ਤੇ ਵਿਸ਼ਵਾਸ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਈਆਂ। ਜਨਤਾ ਨੂੰ ਇਹ ਦਿਖਾਉਣ ਲਈ ਕਿ ਸਾਡਾ ਇਕ ਵੀ ਵਿਧਾਇਕ ਟੁੱਟਿਆ ਨਹੀਂ ਹੈ, ਮੈਂ ਭਰੋਸੇ ਦਾ ਮਤਾ ਪੇਸ਼ ਕਰਦਾ ਹਾਂ।
ਕੇਜਰੀਵਾਲ ਨੇ ਅੱਗੇ ਕਿਹਾ, ‘ਇਹ ਸ਼ਰਾਬ ਘੁਟਾਲਾ ਕੋਈ ਘੁਟਾਲਾ ਨਹੀਂ ਹੈ। ਇਸ ਦੀ ਕੋਈ ਜਾਂਚ ਨਹੀਂ ਕਰ ਰਿਹਾ। ਇਨ੍ਹਾਂ ਦਾ ਮਕਸਦ ਸ਼ਰਾਬ ਘੁਟਾਲੇ ਦੀ ਆੜ ਵਿੱਚ ਗ੍ਰਿਫ਼ਤਾਰ ਕਰਕੇ ਸਰਕਾਰ ਨੂੰ ਡੇਗਣਾ ਹੈ। ਕਿਉਂਕਿ ਉਹ ਦਿੱਲੀ ਵਿੱਚ ਚੋਣਾਂ ਨਹੀਂ ਜਿੱਤ ਸਕਦੇ। ਜੇਕਰ ਤੁਸੀਂ ਚੋਣਾਂ ਨਹੀਂ ਜਿੱਤ ਸਕਦੇ ਤਾਂ ਕਿਸੇ ਤਰ੍ਹਾਂ ਸਰਕਾਰ ਨੂੰ ਡੇਗ ਕੇ ਸਰਕਾਰ ਬਣਾ ਲਓ। ਇਹ ਰੱਬ ਦੀ ਮਿਹਰ ਹੈ ਕਿ ਉਨ੍ਹਾਂ ਦੇ ਯਤਨ ਸਫਲ ਨਹੀਂ ਹੋਏ। ਇਹ ਦੇਖਣ ਅਤੇ ਜਨਤਾ ਨੂੰ ਦਿਖਾਉਣ ਲਈ ਕਿ ਸਾਡਾ ਇੱਕ ਵੀ ਵਿਧਾਇਕ ਟੁੱਟਿਆ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇਕ ਲਾਈਨ ਦੀ ਖਬਰ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ‘ਅੱਜ ਮੈਂ ਵਿਧਾਨ ਸਭਾ ‘ਚ ਭਰੋਸੇ ਦਾ ਮਤਾ ਰੱਖਾਗਾਂ।’
विधानसभा में आज मैं विश्वास मत रखूँगा।
— Arvind Kejriwal (@ArvindKejriwal) February 16, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।