ਨਵੀਂ ਦਿੱਲੀ: ਪੰਜਾਬ ਸਮੇਤ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੀਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ‘ਏਕ ਮੌਕਾ ਕੇਜਰੀਵਾਲ ਕੋ’ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਵੀਡੀਓ ਬਣਾ ਕੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਦੱਸੋ ਕਿ ਕੇਜਰੀਵਾਲ ਨੇ ਦਿੱਲੀ ‘ਚ ਕੀ-ਕੀ ਫਾਇਦੇ ਕੀਤੇ ਹਨ।(Delhi CM launches ‘Ek Mauka Kejriwal Ko’ campaign, urges people to take part in it)
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ ਆਪਣੀ ਵੀਡੀਓ ਬਣਾ ਕੇ ਦੂਜੇ ਰਾਜਾਂ ਦੇ ਲੋਕਾਂ ਨੂੰ ਦੱਸਣ ਕਿ ਦਿੱਲੀ ਵਿੱਚ ਕਿਹੜੇ ਚੰਗੇ ਕੰਮ ਹੋਏ ਹਨ। ਦਿੱਲੀ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਤੁਹਾਨੂੰ ਕੀ ਫਾਇਦਾ ਹੋਇਆ? ਉਨ੍ਹਾਂ ਕਿਹਾ ਕਿ ਵੀਡੀਓ ਦੇ ਅੰਤ ‘ਚ ਦੱਸੋ ਕਿ ਕੇਜਰੀਵਾਲ ਦੇ ਆਉਣ ਨਾਲ ਤੁਹਾਨੂੰ ਕੀ ਫਾਇਦਾ ਹੋਇਆ ਅਤੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਅਪਲੋਡ ਕਰੋ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਪੰਜ ਰਾਜਾਂ ਵਿੱਚ ਚੋਣਾਂ ਹਨ। ਜੇਕਰ ਤੁਹਾਡੇ ਰਿਸ਼ਤੇਦਾਰ ਇੰਨ੍ਹਾਂ ਵਿੱਚੋਂ ਕਿਸੇ ਵੀ ਰਾਜ ਵਿੱਚ ਰਹਿੰਦੇ ਹਨ, ਤਾਂ ਉਹਨਾਂ ਨੂੰ ਵੀਡੀਓ ਜ਼ਰੂਰ ਭੇਜੋ ਅਤੇ ਉਹਨਾਂ ਨੂੰ ਆਪਣੇ ਰਾਜ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰੋ। ਤਾਂ ਹੀ ਉਹ ਵੀ ਦਿੱਲੀ ਵਰਗੀਆਂ ਸਹੂਲਤਾਂ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ: ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਕਸਪ੍ਰੈਸ ਐਂਟਰੀ ਲਈ ਅਰਜ਼ੀਆਂ ਲੈਣੀਆਂ ਕੀਤੀਆਂ ਬੰਦ!
ਕੇਜਰੀਵਾਲ ਨੇ ਕਿਹਾ ਕਿ ਜਿੰਨ੍ਹਾਂ ਦੀਆਂ ਵੀਡੀਓਜ਼ ਸਭ ਤੋਂ ਜ਼ਿਆਦਾ ਵਾਇਰਲ ਹੋਣਗੀਆਂ ਉਨ੍ਹਾਂ 50 ਵਿਅਕਤੀਆਂ ਨੂੰ ਉਹ ਚੋਣਾ ਤੋਂ ਬਾਅਦ ਮਿਲਣਗੇ ਅਤੇ ਡਿਨਰ ਕਰਨਗੇ।