ਸ਼ਿਮਲਾ ਤੋਂ ਵੀ ਠੰਡੀ ਹੋ ਰਹੀ ਹੈ ਦਿੱਲੀ, ਪੂਰੇ ਉੱਤਰ ਭਾਰਤ ‘ਚ ਤੇਜ਼ੀ ਨਾਲ ਡਿੱਗ ਰਿਹੈ ਤਾਪਮਾਨ

Global Team
2 Min Read

ਨਵੀਂ ਦਿੱਲੀ: ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਦਿੱਲੀ ਸਣੇ ਪੂਰੇ ਉੱਤਰ ਭਾਰਤ ਦਾ ਤਾਪਮਾਨ ਕਾਫੀ ਹੇਠਾਂ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਸਵੇਰੇ ਦਿੱਲੀ ‘ਚ ਠੰਡ ਸ਼ਿਮਲਾ ਤੋਂ ਵੀ ਜ਼ਿਆਦਾ ਸੀ।

ਮੌਸਮ ਵਿਭਾਗ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਸਵੇਰੇ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ, ਜਿਸ ਨਾਲ ਇਹ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਬਣ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਸਫਦਰਜੰਗ ਸਟੇਸ਼ਨ ‘ਤੇ ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਵ ਅੱਜ ਦਿੱਲੀ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਨਾਲੋਂ ਵੀ ਠੰਢੀ ਹੋ ਗਈ ਸੀ। ਸ਼ਿਮਲਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੱਲ੍ਹ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 24.1 ਡਿਗਰੀ ਸੀ ਅਤੇ ਇਹ 24 ਡਿਗਰੀ ਦੇ ਆਸ-ਪਾਸ ਰਹਿਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਸ਼ਿਮਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਹਾਲਾਂਕਿ ਦਿੱਲੀ ‘ਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 6.2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸਾਲ ਸਰਦੀਆਂ ਦੇ ਮੌਸਮ ‘ਚ ਸਭ ਤੋਂ ਘੱਟ ਹੈ। ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ, ਮੰਗਲਵਾਰ ਨੂੰ 6.8 ਡਿਗਰੀ ਸੈਲਸੀਅਸ ਅਤੇ ਸੋਮਵਾਰ ਨੂੰ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment