ਕੋਰੋਨਾ ਨੇ ਦਿੱਲੀ ਦੇ ਵਿਗਾੜੇ ਹਾਲਾਤ, ਕੇਜਰੀਵਾਲ ਸਰਕਾਰ ਨੇ ਲਗਾਇਆ ਨਾਈਟ ਕਰਫਿਊ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਵਿਚ ਵੀ ਰੋਜ਼ਾਨਾ ਤਿੰਨ ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਦੇਖਣ ਨੂੰ ਮਿਲ ਰਹੇ ਹਨ। ਜਿਸ ਨੂੰ ਦੇਖਦੇ ਹੋਏ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਵਿੱਚ ਅੱਜ ਤੋਂ 30 ਅਪ੍ਰੈਲ ਤੱਕ ਨਾਈਟ ਕਰਫ਼ਿਊ ਲਗਾ ਦਿੱਤਾ ਗਿਆ ਹੈ। ਨਾਈਟ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਪਹਿਲਾਂ ਹੀ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਦਿੱਲੀ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਲਗਾਤਾਰ ਵਧ ਰਹੇ ਸਨ। ਦੋ ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਰਾਜਧਾਨੀ ‘ਚ ਨਵੇਂ ਮਾਮਲਿਆਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਪਹਿਲਾਂ ਦੀ ਤੁਲਨਾ ਨਾਲੋਂ ਇਸ ਵਾਰ ਪੀੜਤਾਂ ਦੀ ਗਿਣਤੀ ਘੱਟ ਹੈ। ਫ਼ਿਲਹਾਲ ਲੌਕਡਾਊਨ ਲਗਾਉਣ ਦੀ ਜ਼ਰੂਰਤ ਨਹੀਂ ਹੈ। ਪਰ ਹੁਣ ਸਰਕਾਰ ਨੇ ਨਾਈਟ ਕਰਫਿਊ ਲਗਾ ਦਿੱਤਾ ਹੈ।

ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ 3548 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਦਿੱਲੀ ਦੇ ਵਿਚ ਕੁੱਲ ਮਾਮਲੇ 6,79,962 ਹੋ ਗਏ ਹਨ। ਉਥੇ ਦੂਸਰੇ ਪਾਸੇ ਪਾਜ਼ੀਟੀਵਿਟੀ ਰੇਟ 5.54 ਫੀਸਦ ਹੈ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦਿੱਲੀ ਵਿੱਚ ਸਾਢੇ ਤਿੰਨ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Share this Article
Leave a comment