ਦੀਪ ਸਿੱਧੂ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਹੀਂ ਮਿਲੀ ਰਾਹਤ

TeamGlobalPunjab
1 Min Read

ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਕੋਈ ਰਾਹਤ ਨਹੀਂ ਮਿਲੀ। ਦੀਪ ਸਿੱਧੂ ਨੇ ਜ਼ਮਾਨਤ ਲੈਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਹੋਈ ਸੁਣਵਾਈ ਦੌਰਾਨ ਕੋਰਟ ਨੇ ਜ਼ਮਾਨਤ ‘ਤੇ ਕੋਈ ਫੈਸਲਾ ਨਹੀਂ ਲਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 8 ਅਪ੍ਰੈਲ ਤਰੀਕ ਮੁਕਰਰ ਕਰ ਦਿੱਤੀ। ਇਸ ਤੋਂ ਇਲਾਵਾ ਅਦਾਤਲ ਨੇ ਦਿੱਲੀ ਪੁਲਿਸ ਨੂੰ 8 ਅਪ੍ਰੈਲ ਤਕ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਦੌਰਾਨ ਕੁਝ ਭੀੜ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਵੱਲ ਕੂਚ ਕੀਤਾ ਗਿਆ ਸੀ। ਦੀਪ ਸਿੱਧੂ ਵੀ ਇਸ ਭੀੜ ਦਾ ਹਿੱਸਾ ਬਣੇ ਸਨ। ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਪਹੁੰਚ ਕੇ ਫੇਸਬੁੱਕ ਲਾਈਵ ਕੀਤਾ ਸੀ। ਜਿਸ ਨੂੰ ਸਬੂਤ ਬਣਾ ਕੇ ਦਿੱਲੀ ਪੁਲਿਸ ਨੇ ਸਿੱਧੂ ਖਿਲਾਫ਼ ਭੀੜ ਨੂੰ ਭੜਕਾਉਣ ਸਮੇਤ ਵੱਖ ਵੱਖ ਧਾਰਾਵਾਂ ਤਹਿਤ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ।

Share this Article
Leave a comment