ਕੋਰਟ ਨੇ ਨਿਰਭਿਆ ਦੇ ਦੋਸ਼ੀਆਂ ਵਿਰੁੱਧ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਕੀਤਾ ਇਨਕਾਰ

TeamGlobalPunjab
2 Min Read

ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਦੋਸ਼ੀਆਂ ਦਾ ਤੀਜਾ ਡੈੱਥ ਵਾਰੰਟ ਜਾਰੀ ਕਰਨ ਦੀ ਤਿਹਾੜ ਪ੍ਰਸ਼ਾਸਨ ਦੀ ਮੰਗ ਖਾਰਿਜ ਕਰ ਦਿੱਤੀ ਹੈ । ਸ਼ੁੱਕਰਵਾਰ ਨੂੰ ਅਦਾਲਤ ਨੇ ਕਿਹਾ ਕਿ ਜਦੋਂ ਕਾਨੂੰਨ ਦੋਸ਼ੀਆਂ ਨੂੰ ਜ਼ਿੰਦਾ ਰਹਿਣ ਦੀ ਇਜਾਜ਼ਤ ਦਿੰਦਾ ਹੈ, ਤਾਂ ਉਨ੍ਹਾਂ ਨੂੰ ਫ਼ਾਂਸੀ ਦੇਣਾ ਪਾਪ ਹੋਵੇਗਾ। ਅਦਾਲਤ ਨੇ ਕਿਹਾ ਕਿ ਸਿਰਫ ਅੰਦਾਜ਼ਿਆਂ ਦੇ ਆਧਾਰ ਉੱਤੇ ਡੈੱਥ ਵਾਰੰਟ ਜਾਰੀ ਨਹੀਂ ਕੀਤੇ ਜਾ ਸਕਦੇ ਹਨ। ਅਦਾਲਤ ਨੇ ਦਿੱਲੀ ਹਾਈਕੋਰਟ ਦੇ ਆਦੇਸ਼ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਦੋਸ਼ੀਆਂ ਨੂੰ ਕਾਨੂੰਨੀ ਵਿਕਲਪ ਲਈ 11 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ।

ਨਿਰਭਿਆ ਕੇਸ ਦੇ ਚਾਰੇ ਦੋਸ਼ੀਆਂ ਦੇ ਤੀਜੇ ਡੈੱਥ ਵਾਰੰਟ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪਟਿਆਲਾ ਹਾਊਸ ਕੋਰਟ ‘ਚ ਅਰਜੀ ਦਰਜ ਕੀਤੀ ਸੀ। ਇਸ ਵਿੱਚ ਸੀਆਰਪੀਸੀ ਦੀ ਧਾਰਾ 413 ਅਤੇ 414 ਦੇ ਤਹਿਤ ਫ਼ਾਂਸੀ ਦੀ ਤਰੀਕ ਤੈਅ ਕਰਨ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਜਸਟਿਸ ਧਰਮਿੰਦਰ ਰਾਣਾ ਨੇ ਇਸ ‘ਤੇ ਚਾਰੇ ਦੋਸ਼ੀਆਂ ਨੂੰ ਸ਼ੁੱਕਰਵਾਰ ਤੱਕ ਜਵਾਬ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।

ਉੱਧਰ ਦੂਜੇ ਪਾਸੇ ਪੀੜਤ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਅੱਜ ਕੋਰਟ ਦੇ ਕੋਲ ਤਾਕਤ ਅਤੇ ਸਾਡੇ ਕੋਲ ਸਮਾਂ ਹੈ। ਕੁੱਝ ਵੀ ਪੈਂਡਿੰਗ ਨਹੀਂ ਹੈ, ਫਿਰ ਵੀ ਡੈੱਥ ਵਾਰੰਟ ਜਾਰੀ ਨਹੀਂ ਹੋਇਆ, ਇਹ ਸਾਡੇ ਨਾਲ ਨਾਇੰਸਾਫੀ ਹੈ। ਜਦੋਂ ਤੱਕ ਕੋਰਟ ਦੋਸ਼ੀਆਂ ਨੂੰ ਸਮਾਂ ਦਿੰਦਾ ਰਹੇਗਾ ਅਤੇ ਸਰਕਾਰ ਉਨ੍ਹਾਂ ਨੂੰ ਸਪੋਰਟ ਕਰਦੀ ਰਹੇਗੀ, ਮੈਂ ਇੰਤਜ਼ਾਰ ਕਰਾਂਗੀ।

Share this Article
Leave a comment