ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਦੋਵਾਂ ਦੀ ਨਿਆਂਇਕ ਹਿਰਾਸਤ ਵਧੀ

Prabhjot Kaur
1 Min Read

ਨਵੀਂ ਦਿੱਲੀ:  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਅਦਾਲਤ ਨੇ ਦਿੱਲੀ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐੱਸ ਨੇਤਾ ਕੇ. ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ।

ਰਿਮਾਂਡ ਮਿਆਦ ਖ਼ਤਮ ਹੋਣ ‘ਤੇ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤੇ ਜਾਣ ਤੋਂ ਬਾਅਦ ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ।

ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਕੇਜਰੀਵਾਲ ਅਤੇ ਕੇ. ਕਵਿਤਾ 7 ਮਈ ਨੂੰ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

 

Share this Article
Leave a comment