ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਨਾਲ ਜੁੜੇ ਇੱਕ ਹੋਰ ਕੇਸ ‘ਚ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਦੀਪ ਨੂੰ ਤੀਸ ਹਜ਼ਾਰੀ ਕੋਰਟ ਨੇ 25 ਹਜ਼ਾਰ ਦੇ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ, ਜਿਸ ਨਾਲ ਉਸਦੀ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਦੀਪ ਸਿੱਧੂ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਜ਼ਮਾਨਤ ਮਿਲੀ ਸੀ ਤੇ ਜਿਸ ਦਿਨ ਉਸ ਨੇ ਬਾਹਰ ਆਉਣਾ ਸੀ, ਉਸ ਦਿਨ ਦੀਪ ‘ਤੇ ਇਕ ਹੋਰ ਕੇਸ ਦਰਜ਼ ਕਰਕੇ ਉਸ ਨੂੰ ਜੇਲ੍ਹ ‘ਚੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ।
ਦੀਪ ਸਿੱਧੂ ਨੂੰ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸੇ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ ਤੇ ਕਰਾਇਮ ਬ੍ਰਾਂਚ ਨੂੰ ਹੈਂਡਓਵਰ ਕਰ ਦਿੱਤਾ ਸੀ।