Home / News / ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਅਪਰੈਲ ਨੂੰ ਹੋਵੇਗੀ ਅਤੇ ਉਦੋਂ ਹੀ ਅਦਾਲਤ ਦੀਪ ਸਿੱਧੂ ਦੀ ਜ਼ਮਾਨਤ ‘ਤੇ ਫ਼ੈਸਲਾ ਸੁਣਾਏਗੀ।

ਅੱਜ ਦੀ ਕਾਰਵਾਈ ਦੌਰਾਨ ਦਿੱਲੀ ਪੁਲੀਸ ਨੇ ਆਪਣਾ ਪੱਖ ਰੱਖਿਆ ਕਿ ਜੇਕਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਜਾਂਦੀ ਹੈ ਤਾਂ ਦਿੱਲੀ ਲਾਲ ਕਿਲ੍ਹਾ ਹਿੰਸਾ ਦੀ ਜਾਂਚ ‘ਚ ਮੁਸ਼ਕਲ ਆ ਸਕਦੀ ਹੈ, ਇਸ ਲਈ ਜ਼ਮਾਨਤ ਨਾ ਦਿੱਤੀ ਜਾਵੇ। ਉੱਧਰ ਦੀਪ ਸਿੱਧੂ ਦੇ ਵਕੀਲਾਂ ਨੇ ਕਿਹਾ ਕਿ ਮੁਲਜ਼ਮ ਜ਼ਮਾਨਤ ਲੈਣ ਦਾ ਹੱਕਦਾਰ ਹੈ।

26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਗਈ ਸੀ। ਇਸ ਦੌਰਾਨ ਭੀੜ ਦਾ ਕੁਝ ਹਿੱਸਾ ਲਾਲ ਕਿਲ੍ਹੇ ਵੱਲ ਪਹੁੰਚ ਗਿਆ ਸੀ। ਇਸ ਦੌਰਾਨ ਭੀੜ ਵੱਲੋਂ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਫਹਿਰਾਇਆ ਗਿਆ ਸੀ। ਜਿਸ ਵਿਚ ਦੀਪ ਸਿੱਧੂ ਵੀ ਸ਼ਾਮਲ ਸਨ। ਲਾਲ ਕਿਲ੍ਹੇ ਤੋਂ ਦੀਪ ਸਿੱਧੂ ਨੇ ਇਕ ਫੇਸਬੁੱਕ ਲਾਈਵ ਵੀ ਕੀਤਾ ਸੀ, ਜਿਸ ਨੂੰ ਆਧਾਰ ਬਣਾ ਕੇ ਪੁਲਿਸ ਦੀਪ ਸਿੱਧੂ ਨੂੰ ਜ਼ਮਾਨਤ ਨਾ ਦੇਣ ਦੇ ਹੱਕ ਵਿੱਚ ਹੈ।

Check Also

ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ; ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ: ਸੁਖਬੀਰ ਬਾਦਲ

ਕਰਤਾਰਪੁਰ (ਜਲੰਧਰ): ਪਾਜਪਾ ਅਤੇ ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …

Leave a Reply

Your email address will not be published. Required fields are marked *