ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਦੇ ਤਹਿਤ ਸਰਕਾਰ ਨੇ ਰਾਜਧਾਨੀ ਦਿੱਲੀ ਵਿੱਚ ਕਾਨੂੰਨੀ ਤੌਰ ‘ਤੇ ਸ਼ਰਾਬ ਪੀਣ ਦੀ ਘਟੋਂ-ਘੱਟ ਉਮਰ 25 ਸਾਲ ਤੋਂ ਘਟਾ ਕੇ 21 ਸਾਲ ਕਰ ਦਿੱਤੀ ਹੈ।
ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਵਿੱਚ ਸ਼ਰਾਬ ਪੀਣ ਦੀ ਘਟੋਂ-ਘੱਟ ਉਮਰ 21 ਸਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਘੱਟ ਉਮਰ ਦੇ ਨੌਜਵਾਨਾਂ ਦੀ ਆਈਡੀ ਦੇਖਣ ਤੋਂ ਬਾਅਦ ਹੀ ਸ਼ਰਾਬ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼, ਅਸਮ ਅਤੇ ਮੱਧ ਪ੍ਰਦੇਸ਼ ਵਰਗੇ ਕਈ ਰਾਜਾਂ ਵਿਚ ਪਹਿਲਾਂ ਤੋਂ ਹੀ ਸ਼ਰਾਬ ਪੀਣ ਦੀ ਘਟੋਂ-ਘੱਟ ਕਾਨੂੰਨੀ ਉਮਰ 21 ਸਾਲ ਹੈ।
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਕੇਜਰੀਵਾਲ ਕੈਬਨਿਟ ਨੇ ਸੋਮਵਾਰ ਨੂੰ ਨਵੀਂ ਆਬਕਾਰੀ ਨੀਤੀ ‘ਤੇ ਮੋਹਰ ਲਗਾ ਦਿੱਤੀ ਹੈ। ਇਹ ਨੀਤੀ ਅਗਲੇ ਤਿੰਨ ਮਹੀਨੇ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਦਿੱਲੀ ਵਿੱਚ ਸ਼ਰਾਬ ਦੀ ਨਵੀਂ ਦੁਕਾਨ ਨਹੀਂ ਖੁੱਲ੍ਹੇਗੀ। ਦਿੱਲੀ ਵਿੱਚ ਸ਼ਰਾਬ ਦੀਆਂ ਹੁਣ ਸਾਰੀਆਂ ਦੁਕਾਨਾਂ ਪ੍ਰਾਈਵੇਟ ਹੋਣਗੀਆਂ।
ਸ਼ਰਾਬ ਦੀ ਗੁਣਵੱਤਾ ਲਈ ਇਕ ਜਾਂਚ ਕਮੇਟੀ ਬਣੇਗੀ। ਨਵੀਂ ਨੀਤੀ ਨਾਲ 1500 ਤੋਂ 2000 ਕਰੋੜ ਦੀ ਕਮਾਈ ਸਰਕਾਰ ਨੂੰ ਹੋਵੇਗੀ।