ਨਵੀਂ ਦਿੱਲੀ : ਰਾਜਧਾਨੀ ਦਿੱਲੀ ਅੰਦਰ ਅੱਜ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਅੰਦਰ ਵਿਧਾਨ ਸਭਾ ਚੋਣਾਂ ਲਈ 8 ਫਰਵਰੀ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਹੁਣ ਜੇਕਰ ਸੀਟਾਂ ਦੀ ਗੱਲ ਕਰੀਏ ਤਾਂ 70 ਸੀਟਾਂ ਦੇ ਲੋਕਾਂ ਵੱਲੋਂ ਇਸ ਦਿਨ ਆਪਣਾ ਫਤਵਾ ਸੁਣਾਇਆ ਜਾਵੇਗਾ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 11 ਫਰਵਰੀ ਨੂੰ ਹੋਵੇਗਾ। ਇਨ੍ਹਾਂ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਅੰਦਰ ਫਸਵਾਂ ਮੈਚ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਦਿਨ ਲੋਕ ਕਿਸ ਪਾਰਟੀ ਦੇ ਹੱਕ ਵਿੱਚ ਆਪਣਾ ਫਤਵਾ ਦਿੰਦੇ ਹਨ।
ਵਿਧਾਨ ਸਭਾ ਚੋਣਾਂ ਸ਼ਡਿਊਲ
ਨਾਮਜ਼ਦਗੀ ਪੱਤਰ ਭਰਨ ਦੀ ਮਿਤੀ : 21 ਜਨਵਰੀ (ਮੰਗਲਵਾਰ)
ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ : 23 ਜਨਵਰੀ (ਵੀਰਵਾਰ)
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ : 24 ਜਨਵਰੀ (ਸ਼ੁੱਕਰਵਾਰ)
ਵੋਟਿੰਗ : 8 ਫਰਵਰੀ
ਨਤੀਜੇ : 11 ਫਰਵਰੀ
ये चुनाव काम पर होगा
— Arvind Kejriwal (@ArvindKejriwal) January 6, 2020