ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਪ੍ਰੋਗਰਾਮ ਨੂੰ ਸਾਂਝਾ ਕਰਨ ਲਈ ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਦਿੱਲੀ ਵਿੱਚ 70 ਵਿਧਾਨ ਸਭਾਵਾਂ ਹਨ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋਣ ਜਾ ਰਿਹਾ ਹੈ।
ਬੀਤੇ ਦਿਨ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਸੀ। ਇਸ ਚੋਣ ਵਿੱਚ ਕਰੀਬ ਦੋ ਲੱਖ ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ। ਉਹ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਸੂਚੀ ਵਿੱਚ ਕੁੱਲ ਇੱਕ ਕਰੋੜ 55,24,858 ਵੋਟਰ ਹਨ। ਇਸ ਵਿੱਚ ਪੁਰਸ਼ ਵੋਟਰ 85,49,645 ਹਨ, ਜਦੋਂ ਕਿ 71,73,952 ਮਹਿਲਾ ਵੋਟਰ ਹਨ। ਤੀਜਾ ਲਿੰਗ 1,261 ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀ ਲਈ ਪ੍ਰਕਿਰਿਆ ਦੇ ਹਿੱਸੇ ਵਜੋਂ ਨਾਮ ਜੋੜ ਅਤੇ ਹਟਾਏ ਜਾਂਦੇ ਹਨ। ਇਸਦੇ ਲਈ ਫਾਰਮ 6 ਅਤੇ ਫਾਰਮ 7 ਹੈ। ਰਾਜਨੀਤਿਕ ਪਾਰਟੀਆਂ ਨੂੰ ਸਮੇਂ-ਸਮੇਂ ‘ਤੇ ਨਾਵਾਂ ਦੇ ਜੋੜ ਅਤੇ ਘਟਾਓ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।