ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਜੇਲ੍ਹ

Prabhjot Kaur
2 Min Read

ਨਵੀਂ ਦਿੱਲੀ : ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਕੇਸਾਂ ਦੀ ਸੋਮਵਾਰ ਨੂੰ ਸੁਣਵਾਈ ਹੋਈ। ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਨੂੰ ਖਤਮ ਗਿਆ ਹੈ। ਜਿਸ ਤੋਂ ਬਾਅਦ ਕੇਜਰੀਵਾਲ ਨੂੰ ਰਾਊਜ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਦਿੱਲੀ ਦੇ ਸੀਐਮ ਨੂੰ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। 14 ਅਪ੍ਰੈਲ ਤੱਕ ਕੇਜਰੀਵਾਲ ਜੇਲ੍ਹ ‘ਚ ਰਹਿਣਗੇ ਤੇ ਫਿਰ 15 ਅਪ੍ਰੈਲ ਨੂੰ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਈਡੀ ਨੇ ਕਿਹਾ ਕਿ ਕੇਜਰੀਵਾਲ ਸਾਡੇ ਨਾਲ ਸਹਿਯੋਗ ਨਹੀਂ ਕਰ ਰਹੇ ਹਨ। ਉਹ ਸਾਨੂੰ ਗੁੰਮਰਾਹ ਕਰ ਰਹੇ ਹਨ। ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਨਿਆਂਇਕ ਹਿਰਾਸਤ ਲਈ ਇਹ ਦਲੀਲਾਂ ਕਿੰਨੀਆਂ ਜਾਇਜ਼ ਹਨ?

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੂੰ 22 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ 7 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਤੱਕ ਰਿਮਾਂਡ ‘ਤੇ ਭੇਜ ਦਿੱਤਾ। ਅੱਜ ਉਸ ਨੂੰ 15 ਅਪ੍ਰੈਲ ਯਾਨੀ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦੂਸਰਾ ਮਾਮਲਾ ਜੇਲ ਤੋਂ ਕੇਜਰੀਵਾਲ ਦੇ ਸਰਕਾਰ ਹੁਕਮਾਂ ਖਿਲਾਫ ਸੀ। ਸੁਰਜੀਤ ਸਿੰਘ ਯਾਦਵ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਜੇਲ੍ਹ ਵਿੱਚੋਂ ਸਰਕਾਰੀ ਹੁਕਮ ਦੇਣ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਪਟੀਸ਼ਨ ਰੱਦ ਕਰ ਦਿੱਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment