ਦਿੱਲੀ ਹਾਦਸਾ:  ਲਾਪਰਵਾਹੀ ਨੇ ਲਈਆਂ 43 ਜਾਨਾਂ, ਇਮਾਰਤ ਦਾ ਮਾਲਕ ਗ੍ਰਿਫਤਾਰ

TeamGlobalPunjab
2 Min Read

ਨਵੀ ਦਿੱਲੀ: ਰਾਜਧਾਨੀ ਦੇ ਪੁਰਾਣੀ ਦਿੱਲੀ ਇਲਾਕੇ ਦੀ ਇੱਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ 45 ਲੋਕਾਂ ਦੀ ਮੌਤ ਹੋ ਗਈ ਜਦਕਿ ਹਾਦਸੇ ‘ਚ ਤਿੰਨ ਦਰਜਨ ਤੋਂ ਵੱਧ ਲੋਕ ਗੰਭੀਰ ਤੌਰ ਤੇ ਜ਼ਖਮੀ ਹੋਏ ਹਨ।

ਫੈਕਟਰੀ ‘ਚ ਲੱਗੀ ਅੱਗ ਐਨੀ ਭਿਆਨਕ ਸੀ ਕਿ ਫਾਇਰ ਬ੍ਰਗੇਡ ਦੀਆਂ 40 ਤੋਂ ਵੱਧ ਗੱਡੀਆਂ ਦੀ ਸਹਾਇਤਾ ਨਾਲ ਇਸ ਤੇ ਕਾਬੂ ਪਾਇਆ ਜਾ ਸਕਿਆ। ਇਹ ਅੱਗ ਇੱਕ – ਦੂੱਜੇ ਨਾਲ ਜੁੜੀਆਂ 3 ਇਮਾਰਤਾਂ ਵਿੱਚ ਚੌਥੀ ਅਤੇ ਪੰਜਵੀ ਮੰਜ਼ਿਲ ‘ਤੇ ਲੱਗੀ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਫ਼ੈਕਟਰੀ ਗ਼ੈਰਕਾਨੂੰਨੀ ਸੀ ਫ਼ੈਕਟਰੀ ਦੇ ਮਾਲਕ ਮੋਹੰਮਦ ਰੇਹਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸਦੇ ਭਰਾ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

- Advertisement -

ਰੇਹਾਨ ਦੇ ਖਿਲਾਫ ਆਈਪੀਸੀ ਦੀ ਧਾਰਾ 304 ਤੇ ਧਾਰਾ 285  ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਫ਼ੈਕਟਰੀ ਵਿੱਚ ਅੱਗ ਲੱਗੀ  ਉੱਥੇ ਪਲਾਸਟਿਕ ਦੇ ਸਾਮਾਨ ਦੀ ਪੈਕੇਜਿੰਗ ਦਾ ਕੰਮ ਹੁੰਦਾ ਸੀ।

ਦਿੱਲੀ ‘ਚ ਵਾਪਰੀ ਇਸ ਘਟਨਾ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਗ ਪ੍ਰਗਟਾਇਆ ਹੈ।

ਰਾਸ਼ਟਰਪਤੀ ਨੇ ਟਵੀਟ ਰਾਹੀਂ ਸੋਗ ਪ੍ਰਗਟ ਕਰਦਿਆਂ ਘਟਨਾ ਨੂੰ ਦੁਖਦਾਈ ਦੱਸਿਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਇਸ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ। ਉਹ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦੇ ਹਨ।

ਅਮਿਤ ਸ਼ਾਹ ਨੇ ਵੀ ਇਸ ਘਟਨਾ ‘ਤੇ ਸੋਗ ਪ੍ਰਗਟਾਉਂਦਿਆਂ ਪੀੜਤ ਪਰਿਵਾਰਕ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟਾਈ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਗ ਪ੍ਰਗਟਾਇਆ ਹੈ ਅਤੇ ਮ੍ਰਿਤਕ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਕੈਪਟਨ ਨੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕੀਤੀ ਇਸਦੇ ਨਾਲ ਹੀ ਉਹਨਾਂ ਇਸ ਹਾਦਸੇ ‘ਚ ਬਚਾਅ ਕਾਰਜਾਂ ਚ ਲਗੀਆਂ ਟੀਮਾਂ ਪ੍ਰਤੀ ਸਨਮਾਨ ਜਤਾਇਆ।

Share this Article
Leave a comment