ਨਵੀ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਰੂਪਨਗਰ ਇਲਾਕੇ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਰੂਪਨਗਰ ਦੇ ਬਲਾਕ 3 ਵਿੱਚ ਮਦਰ ਡੇਅਰੀ ਨੇੜੇ ਇੱਕ ਨਾਲੇ ਉੱਤੇ ਬਣਿਆ ਫੁੱਟਬ੍ਰਿਜ ਅਚਾਨਕ ਢਹਿ ਗਿਆ। ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ।
ਮਿਲੀ ਜਾਣਕਾਰੀ ਅਨੁਸਾਰ ਰੂਪ ਨਗਰ ਇਲਾਕੇ ਵਿੱਚ ਨਾਲੇ ‘ਤੇ ਬਣਿਆ ਇੱਕ ਫੁੱਟਓਵਰ ਬ੍ਰਿਜ ਅਚਾਨਕ ਭਰਭਰਾ ਕੇ ਡਿੱਗ ਗਿਆ। ਇਸ ਦਰਦਨਾਕ ਹਾਦਸੇ ਵਿੱਚ ਇੱਕ ਮਹਿਲਾ ਨਾਲੇ ਵਿੱਚ ਡਿੱਗ ਗਈ। ਮੌਕੇ ‘ਤੇ ਪਹੁੰਚੇ ਗੋਤਾਖੋਰਾਂ ਨੇ ਮਹਿਲਾ ਨੂੰ ਨਾਲੇ ਵਿੱਚੋਂ ਕੱਢ ਕੇ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਹਿਲਾ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੌਕੇ ਤੇ ਮੌਜੂਦ ਲੋਕਾਂ ਅਨੁਸਾਰ, ਘਟਨਾ ਦੇ ਸਮੇਂ ਮਹਿਲਾ ਪੁਲ ਤੋਂ ਲੰਘ ਰਹੀ ਸੀ, ਉਦੋਂ ਹੀ ਅਚਾਨਕ ਬ੍ਰਿਜ ਦਾ ਇੱਕ ਹਿੱਸਾ ਢਹਿ ਗਿਆ ਅਤੇ ਉਹ ਸਿੱਧੀ ਹੇਠਾਂ ਨਾਲੇ ਵਿੱਚ ਜਾ ਡਿੱਗੀ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ, ਪਰ ਮਹਿਲਾ ਨੂੰ ਬਚਾਇਆ ਨਹੀਂ ਜਾ ਸਕਿਆ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੁੱਟਓਵਰ ਬ੍ਰਿਜ ਕਾਫ਼ੀ ਖ਼ਸਤਾ ਹਾਲਤ ਵਿੱਚ ਸੀ, ਜਿਸ ਨੂੰ ਲੈ ਕੇ ਪਹਿਲਾਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਪਰ ਸਮਾਂ ਰਹਿੰਦੇ ਇਸ ਦੀ ਮੁਰੰਮਤ ਨਹੀਂ ਕਰਵਾਈ ਗਈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

