ਦਿੱਲੀ ਸਰਕਾਰ ਨੇ ਲਗਾਇਆ ਵੀਕੈਂਡ ਕਰਫਿਊ, ਜਾਣੋ ਗਾਈਡਲਾਈਨਜ਼

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ‘ਚ ਜਾਰੀ ਕੋਰੋਨਾ ਮਹਾਮਾਰੀ ਦੇ ਕਹਿਰ ਦੇ ਵਿਚਾਲੇ ਹਾਲਾਤ ਨੂੰ ਕਾਬੂ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਸ਼ਨਿਚਰਵਾਰ ਤੋਂ ਰਾਤ 10 ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਵੀਕੈਂਡ ਕਰਫਿਊ ਲੱਗੇਗਾ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਦੀ ਚੌਥੀ ਲਹਿਰ ਬਹੁਤ ਗੰਭੀਰ ਦਿਖਾਈ ਦੇ ਰਹੀ ਹੈ ਅਤੇ ਕੇਸ ਲਗਾਤਾਰ ਵੱਧ ਰਹੇ ਹਨ। ਇਸੇ ਨੂੰ ਧਿਆਨ ‘ਚ ਰੱਖਦਿਆਂ ਸਖ਼ਤ ਫੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਦਿੱਲੀ ‘ਚ ਹੁਣ ਸਿਨੇਮਾ ਹਾਲ 30 ਫ਼ੀਸਦ ਸਮਰੱਥਾ ਨਾਲ ਚੱਲਣਗੇ, ਸਪਾਅ ਸੈਂਟਰ ਬੰਦ ਰਹਿਣਗੇ, ਰੈਸਟੋਰੈਂਟਾਂ ਵਿਚ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ ਤੇ ਸਿਰਫ਼ ਖਾਣਾ ਪੈਕ ਕਰਵਾ ਕੇ ਲਿਜਾਣ ਦੀ ਸਹੂਲਤ ਹੋਵੇਗੀ।

Share this Article
Leave a comment