ਦਿੱਲੀ ‘ਚ ਵਧਦੇ ਕੋਰੋਨਾ ਨੂੰ ਲੈ ਕੇ ਐਕਸ਼ਨ ‘ਚ ਕੇਜਰੀਵਾਲ ਸਰਕਾਰ, ਪ੍ਰਾਈਵੇਟ ਸਕੂਲਾਂ ਨੂੰ ਜਾਰੀ ਕੀਤੀ ਇਹ ਐਡਵਾਈਜ਼ਰੀ

TeamGlobalPunjab
3 Min Read

ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਫੈਲਣਾ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਗਾਈਡਲਾਈਨ ਮੁਤਾਬਕ ਜੇਕਰ ਸਕੂਲ ਵਿੱਚ ਇੱਕ ਵੀ ਕੋਰੋਨਾ ਦਾ ਕੇਸ ਪਾਇਆ ਜਾਂਦਾ ਹੈ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ, ਨਹੀਂ ਤਾਂ ਉਸ ਵਿੰਗ ਨੂੰ ਬੰਦ ਕਰਨ ਲਈ ਤਿਆਰ ਰਹੋ। ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ। ਦੱਸ ਦੇਈਏ ਕਿ ਕਈ ਸਕੂਲੀ ਬੱਚੇ ਕੋਵਿਡ ਸੰਕਰਮਿਤ ਪਾਏ ਗਏ ਹਨ।

ਦਿੱਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਕੂਲ ਵਿੱਚ ਕੋਈ ਵੀ ਕੋਰੋਨਾ ਪਾਜ਼ੀਟਿਵ ਕੇਸ ਪਾਇਆ ਜਾਂਦਾ ਹੈ, ਤਾਂ ਡੀਓਈ ਨੂੰ ਤੁਰੰਤ ਸੂਚਿਤ ਕਰਨਾ ਹੋਵੇਗਾ। ਇਸ ਤੋਂ ਇਲਾਵਾ ਉਸ ਵਿੰਗ ਜਾਂ ਪੂਰੇ ਸਕੂਲ ਨੂੰ ਬੰਦ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸਕੂਲਾਂ ਵਿੱਚ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਾਸਕ ਪਹਿਨਣੇ ਹੋਣਗੇ, ਨਿਯਮਿਤ ਤੌਰ ‘ਤੇ ਹੱਥ ਧੋਣੇ ਹੋਣਗੇ। ਇਸ ਦੇ ਨਾਲ ਹੀ ਸਕੂਲ ਵਿੱਚ ਸਮਾਜਿਕ ਦੂਰੀ ਦਾ ਵੀ ਪਾਲਣ ਕਰਨਾ ਹੋਵੇਗਾ।

ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਮਾਮੂਲੀ ਵਾਧੇ ਦੇ ਮੱਦੇਨਜ਼ਰ, ਦਿੱਲੀ ਸਰਕਾਰ ਜਲਦੀ ਹੀ ਸਕੂਲਾਂ ਲਈ ਇਸ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਜਾਰੀ ਕਰੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਰੇਖਾਂਕਿਤ ਕੀਤਾ ਕਿ ਕੋਵਿਡ -19 ਦੇ ਮਾਮਲਿਆਂ ਵਿੱਚ ‘ਮਾਮੂਲੀ’ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਸ਼ੁੱਕਰਵਾਰ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਨੇ ਕਿਹਾ ਕਿ ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਲੋਕਾਂ ਨੂੰ ਨਾ ਘਬਰਾਉਣ ਲਈ ਕਿਹਾ ਹੈ ਕਿਉਂਕਿ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਨਹੀਂ ਵਧ ਰਹੀ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ‘ਚ ਕੋਵਿਡ-19 ਦੇ 299 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਦੋ ਦਿਨਾਂ ਦੇ ਮੁਕਾਬਲੇ 118 ਫੀਸਦੀ ਜ਼ਿਆਦਾ ਹਨ। ਦਿੱਲੀ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਵੀ ਸੰਕਰਮਣ ਦੀ ਦਰ 2.49 ਪ੍ਰਤੀਸ਼ਤ ਹੋ ਗਈ ਹੈ। ਔਫਲਾਈਨ ਕਲਾਸਾਂ ਦੇ ਖੁੱਲਣ ਦੇ ਕਈ ਹਫ਼ਤਿਆਂ ਬਾਅਦ, ਮਹਾਂਮਾਰੀ ਦੇ ਲਗਭਗ ਦੋ ਸਾਲਾਂ ਬਾਅਦ, ਸਕੂਲਾਂ ਤੋਂ ਸੰਕਰਮਣ ਦੀਆਂ ਰਿਪੋਰਟਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਧਿਆਨ ਯੋਗ ਹੈ ਕਿ ਗਾਜ਼ੀਆਬਾਦ ਅਤੇ ਨੋਇਡਾ ਦੇ ਨਾਲ ਲੱਗਦੇ ਰਾਸ਼ਟਰੀ ਰਾਜਧਾਨੀ ਦੇ ਨਿੱਜੀ ਸਕੂਲਾਂ ਵਿੱਚ ਸੰਕਰਮਣ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਵਸੰਤ ਕੁੰਜ ਦੇ ਇੱਕ ਚੋਟੀ ਦੇ ਸਕੂਲ ਵਿੱਚ ਆਪਣੇ ਬੱਚੇ ਨੂੰ ਪੜ੍ਹਾ ਰਹੇ ਇੱਕ ਮਾਤਾ-ਪਿਤਾ ਨੇ ਕਿਹਾ, “ਦਿੱਲੀ-ਐਨਸੀਆਰ ਵਿੱਚ ਵਿਦਿਆਰਥੀ ਸੰਕਰਮਿਤ ਹੋ ਰਹੇ ਹਨ, ਸਕੂਲ ਨਿਯਮਾਂ ਦੀ ਪਾਲਣਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੇਰੇ ਬੱਚੇ ਦੇ ਸਕੂਲ ਵਿੱਚ ਘੱਟੋ-ਘੱਟ ਅੱਠ ਵਿਦਿਆਰਥੀ ਅਤੇ ਦੋ ਅਧਿਆਪਕ ਸੰਕਰਮਿਤ ਹੋਏ ਹਨ ਪਰ ਮਾਪਿਆਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment