ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਆਰਜੀ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾਈ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਝਟਕਾ ਲੱਗਿਆ ਹੈ। ਦਿੱਲੀ ਸਰਕਾਰ ਨੇ ਪੁਲਿਸ ਦੀ 9 ਸਟੇਡੀਅਮਾਂ ਨੂੰ ਆਰਜੀ ਜੇਲ੍ਹ ਬਣਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਆਰਜ਼ੀ ਜੇਲ੍ਹਾਂ ਦੀ ਮੰਗ ਕੀਤੀ ਸੀ। ਦਿੱਲੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਅਜਿਹੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿਚ ਡੱਕਣਾ ਠੀਕ ਨਹੀਂ ਹੈ।

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਹੋ ਰਿਹਾ ਹੈ। ਸ਼ੁੱਕਰਵਾਰ ਸਵੇਰੇ ਹੀ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਬਾਰਡਰ ਪਾਰ ਤੇ ਆ ਗਏ ਸਨ ਜਿਸ ਤੋਂ ਬਾਅਦ ਪੁਲੀਸ ਨੇ ਤਿਆਰੀ ਸ਼ੁਰੂ ਕੀਤੀ ਸੀ।

Share this Article
Leave a comment