ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ਸਬਸਿਡੀ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਊਰਜਾ ਮੰਤਰੀ ਆਤਿਸ਼ੀ ਨੇ ਕਿਹਾ, ‘ਅੱਜ ਤੋਂ ਦਿੱਲੀ ਦੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਯਾਨੀ ਕੱਲ੍ਹ ਤੋਂ ਸਬਸਿਡੀ ਦੇ ਬਿੱਲ ਨਹੀਂ ਦਿੱਤੇ ਜਾਣਗੇ।’
ਊਰਜਾ ਮੰਤਰੀ ਨੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ‘ਤੇ ਫਾਈਲ ਨੂੰ ਰੋਕਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਦਾ ਬਜਟ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਹੈ ਪਰ ਸਬਸਿਡੀ ਬਾਰੇ ਕੈਬਨਿਟ ਫੈਸਲੇ ਦੀ ਫਾਈਲ ਐਲ.ਜੀ. ਨੇ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਪ ਰਾਜਪਾਲ ਨੂੰ ਮਿਲਣ ਲਈ 5 ਮਿੰਟ ਦਾ ਸਮਾਂ ਮੰਗਿਆ ਸੀ ਪਰ ਇੰਨੇ ਅਹਿਮ ਮਾਮਲੇ ਦੇ ਬਾਵਜੂਦ ਉਨ੍ਹਾਂ ਨੇ ਸਮਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੇ 24 ਘੰਟੇ ਬਾਅਦ ਵੀ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ।
मैंने कल LG साहब के Office में Message छोड़ा-
▪️केवल 5 मिनट का समय चाहिए
▪️46 Lakh परिवारों को मिल रही बिजली Subsidy का मुद्दा है
कोई Response नहीं
Media के माध्यम से LG साहब से अनुरोध, File Clear करें
नहीं तो Monday से आने वाले बिजली Bills में Subsidy नहीं होगी।
—@AtishiAAP pic.twitter.com/N3X4GE5znD
— AAP (@AamAadmiParty) April 14, 2023
ਆਤਿਸ਼ੀ ਦਾ ਕਹਿਣਾ ਹੈ ਕਿ ਇਸ ਸਮੇਂ ਆਮ ਲੋਕਾਂ ਨੂੰ ਬਿਜਲੀ ਸਬਸਿਡੀ ਮਿਲਦੀ ਰਹੇ ਇਹ ਸਭ ਤੋਂ ਜ਼ਰੂਰੀ ਹੈ, ਪਰ ਉਪ ਰਾਜਪਾਲ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ ਹਨ, ਉਨ੍ਹਾਂ ਦੇ ਨਾਂ ਮਿਲਣ ਕਾਰਨ ਰਾਜਧਾਨੀ ਦੇ 46 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੱਲ੍ਹ ਤੋਂ ਸਬਸੀਡੀ ਨਹੀਂ ਮਿਲੇਗਾ।
ਆਤਿਸ਼ੀ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਲੋਕਾਂ ਨੂੰ ਬਿਜਲੀ ਸਬਸਿਡੀ ਮੁਹੱਈਆ ਨਹੀਂ ਕਰਵਾਉਣਾ ਚਾਹੁੰਦੀ। ਉਨ੍ਹਾਂ ਨੇ ਐਲਜੀ ਤੋਂ ਮੰਗ ਕੀਤੀ ਕਿ ਫਾਈਲ ਨਾਲ ਸਬੰਧਤ ਸਾਰੇ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਅਤੇ ਦਿੱਲੀ ਦੇ ਲੋਕਾਂ ਨੂੰ ਬਿਜਲੀ ਸਬਸਿਡੀ ਦੇਣ ਵਿੱਚ ਮਦਦ ਕੀਤੀ ਜਾਵੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.