ਕੇਜਰੀਵਾਲ ਨੇ ਲਾਕਡਾਊਨ ਦੌਰਾਨ ਆਰਥਿਕ ਤੰਗੀ ਨਾਲ ਜੂਝ ਰਹੇ ਲੋਕਾਂ ਦੇ ਹਿੱਤ ‘ਚ ਕੀਤਾ ਵੱਡਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਬੀਤੀ 19 ਅਪ੍ਰੈਲ ਤੋਂ ਲਾਕਡਾਊਨ ਲੱਗਿਆ ਹੋਇਆ ਹੈ। ਇਸ ਲਾਕਡਾਊਨ ਵਿੱਚ ਗ਼ਰੀਬ ਲੋਕਾਂ ਦੀਆਂ ਪਰੇਸ਼ਾਨੀਆਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ, ਅਸੀਂ ਤੈਅ ਕੀਤਾ ਹੈ ਕਿ ਦਿੱਲੀ ‘ਚ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਦੋ ਮਹੀਨੇ ਲਈ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਦਾ ਮਤਲਬ ਇਹ ਨਹੀਂ ਹੈ ਕਿ ਲਾਕਡਾਊਨ ਦੋ ਮਹੀਨੇ ਜਾਰੀ ਰਹੇਗਾ, ਅਜਿਹਾ ਸਿਰਫ ਆਰਥਿਕ ਤੰਗੀ ਨਾਲ ਜੂਝ ਰਹੇ ਗ਼ਰੀਬਾਂ ਦੀ ਸਹਾਇਤਾ ਲਈ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਵਲੋਂ ਆਟੋ ਟੈਕਸੀ ਚਾਲਕਾਂ ਨੂੰ 5,000 – 5,000 ਹਜ਼ਾਰ ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾਵੇਗੀ।

Share this Article
Leave a comment