ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਰਾਜਧਾਨੀ ‘ਚ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ। ਇਹ ਰੋਕ 7 ਨਵੰਬਰ ਤੋਂ 30 ਨਵੰਬਰ ਤਕ ਪੂਰੀ ਤਰ੍ਹਾਂ ਜਾਰੀ ਰਹੇਗੀ। ਇਸ ਵਿਚਾਲੇ ਪਟਾਕੇ ਵੇਚਣ ਅਤੇ ਖ਼ਰੀਦਣ ਸਮੇਤ ਚਲਾਉਣ ਵਾਲਿਆਂ ਤੇ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਗ੍ਰੀਨ ਪਟਾਕੇ ਚਲਾਉਣ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਰਹੇਗੀ, ਹਾਲਾਂਕਿ 30 ਨਵੰਬਰ ਤੋਂ ਬਾਅਦ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਅਨੁਮਤੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ। ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਪ੍ਰਦੂਸ਼ਣ ਲਗਾਤਾਰ ਵਧਣ ਦੇ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋ ਸਕਦੀ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।