ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, VAT ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀਰਵਾਰ ਨੂੰ ਇੱਕ ਵੱਡਾ ਫੈਸਲਾ ਲੈਂਦੇ ਹੋਏ ਰਾਜਧਾਨੀ ਵਿੱਚ ਡੀਜ਼ਲ ‘ਤੇ ਲੱਗਣ ਵਾਲੇ VAT ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਕੀਤੀ ਹੈ। ਕੇਜਰੀਵਾਲ ਸਰਕਾਰ ਨੇ ਵੀਰਵਾਰ ਨੂੰ ਹੋਈ ਕੈਬੀਨਟ ਮੀਟਿੰਗ ਵਿੱਚ ਇਹ ਵੱਡਾ ਫੈਸਲਾ ਲਿਆ ਹੈ, ਜਿਸ ਦੇ ਨਾਲ ਰਾਜਧਾਨੀ ਵਿੱਚ ਡੀਜ਼ਲ 8.36 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਮਾਲੀ ਹਾਲਤ ਨੂੰ ਮਜਬੂਤੀ ਦੇਣ ਅਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਆਪਣੇ ਇਸ ਫੈਸਲੇ ਵਿੱਚ ਰਾਜ ਵਿੱਚ ਡੀਜ਼ਲ ‘ਤੇ ਲੱਗਣ ਵਾਲੇ 30% ਵੈਟ ਨੂੰ ਘਟਾਕੇ 16.75% ਕਰ ਦਿੱਤਾ ਹੈ। ਹੁਣ ਦਿੱਲੀ ਵਿੱਚ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਹੋਵੇਗਾ।

ਸੀਐਮ ਕੇਜਰੀਵਾਲ ਨੇ ਮੀਟਿੰਗ ਤੋਂ ਬਾਅਦ ਹੋਈ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵੈਟ ਵਿੱਚ ਕਟੌਤੀ ਤੋਂ ਬਾਅਦ ਡੀਜ਼ਲ ਦਾ ਰੇਟ 8.36 ਰੁਪਏ ਪ੍ਰਤੀ ਲੀਟਰ ਘੱਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਮਾਲੀ ਹਾਲਤ ਨੂੰ ਪਟੜੀ ‘ਤੇ ਲਿਆਉਣ ਲਈ ਕਈ ਚੁਣੌਤੀਆਂ ਸਾਹਮਣੇ ਹਨ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀ ਲੋਕਾਂ ਦੇ ਸਹਿਯੋਗ ਨਾਲ ਇਨਾਂ ਚੁਣੌਤੀਆਂ ਨੂੰ ਪਾਰ ਕਰ ਲਵਾਂਗੇ।

Share this Article
Leave a comment