ਚੰਡੀਗੜ੍ਹ: ਕੇਜਰੀਵਾਲ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਦਿੱਲੀ ਸਰਕਾਰ ਦੇ ਕੋਲ ਪਈ ਹੈ। ਜਿਸ ਦੀ ਰਿਹਾਈ ਲਈ ਦਿੱਲੀ ਸਰਕਾਰ ਨੇ ਹੀ ਤੈਅ ਕਰਨਾ ਹੈ। ਪਰ ਇੱਕ ਵਾਰ ਮੁੜ ਤੋਂ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਇਸ ਫੈਸਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਾਦਲ ਨੇ ਟਵੀਟ ਕਰਕੇ ਕਿਹਾ ਕਿ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕਠਪੁਤਲੀ ਭਗਵੰਤ ਮਾਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਅਪੀਲ ਨੂੰ 7 ਵਾਰ ਰੱਦ ਕਰਨਾ ਮਨੁੱਖਤਾ ਵਿਰੁੱਧ ਕੀਤਾ ਗਿਆ ਇੱਕ ਘਿਨਾਉਣਾ ਅਪਰਾਧ ਹੈ।
ਇਨ੍ਹਾਂ ਦੋਵਾਂ ਨੇ ਮਿਲ ਕੇ ਸਿੱਖ ਸੰਗਤ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ। ਪ੍ਰੋ. ਭੁੱਲਰ ਜੀ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ 29 ਸਾਲਾਂ ਤੋਂ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਉਸ ਦੀ ਘੋਰ ਨਿਖੇਧੀ ਕਰਦਾ ਹੈ ਅਤੇ ਮੈਂ ਪ੍ਰੋ. ਭੁੱਲਰ ਜੀ ਨੂੰ ਇਨਸਾਫ਼ ਦਵਾਉਣ ਲਈ ਪੰਥ ਨੂੰ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।