ਕੇਜਰੀਵਾਲ ਸਰਕਾਰ ਨੇ ਪੈਟਰੋਲ ਤੇ ਘਟਾਇਆ ਵੈਟ, ਜਾਣੋ ਕਿੰਨਾ ਸਸਤਾ ਹੋਵੇਗਾ ਤੇਲ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਸਰਕਾਰ ਵਲੋਂ ਅੱਜ ਵੱਡਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਸਰਕਾਰ ਨੇ ਪੈਟਰੋਲ ਤੇ 8 ਰੁਪਏ ਵੈਟ ਘਟਾਇਆ ਹੈ। ਇਹ ਦਰਾਂ ਅੱਜ ਅੱਧੀ ਰਾਤ ਨੂੰ ਲਾਗੂ ਹੋਣਗੀਆਂ। ਦਿੱਲੀ ਸਰਕਾਰ ਨੇ ਪੈਟਰੋਲ ‘ਤੇ ਵੈਟ ਘਟਾ ਕੇ 30 ਫ਼ੀਸਦੀ ਤੋਂ ਘਟਾ ਕੇ 19.40 ਫ਼ੀਸਦੀ ਕਰ ਦਿੱਤਾ ਹੈ।

ਬੁੱਧਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 103.97 ਰੁਪਏ ਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਅਜਿਹੇ ‘ਚ ਵੈਟ ਘੱਟ ਹੋਣ ਤੋਂ ਬਾਅਦ ਦਿੱਲੀ ‘ਚ ਪੈਟਰੋਲ 95 ਰੁਪਏ ਪ੍ਰਤੀ ਲੀਟਰ ‘ਤੇ ਆ ਜਾਵੇਗਾ।

ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਨੇ ਡਿਊਟੀ ‘ਚ ਕਟੌਤੀ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹਰਿਆਣਾ, ਯੂਪੀ ਤੇ ਰਾਜਸਥਾਨ ਸਣੇ ਸਾਰੇ ਰਾਜਾਂ ਨੇ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਅਜੇ ਤਕ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਨਹੀਂ ਕੀਤੀ ਹੈ।

Share this Article
Leave a comment