ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਨੂੰ ਰਾਹਤ ਮਿਲੇਗੀ ਜਾਂ ਉਨ੍ਹਾਂ ਦੀਆਂ ਮੁਸੀਬਤਾਂ ਜਾਰੀ ਰਹਿਣਗੀਆਂ? ਇਸ ਬਾਰੇ ਫੈਸਲਾ ਲੈਣ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਲੰਬੀ ਬਹਿਸ ਹੋਈ। ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਬਹਿਸ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਇੱਕ ਦਿਨ ਪਹਿਲਾਂ ਹੀ ਆਪ ਰਾਜ ਸਭਾ ਮੈਂਬਰ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਜਸਟਿਸ ਸਵਰਨਕਾਂਤਾ ਸ਼ਰਮਾ ਦੀ ਬੈਂਚ ‘ਚ ਅਰਵਿੰਦ ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ, ਜਦਕਿ ਈਡੀ ਦਾ ਪੱਖ ਏਐੱਸਜੀ ਐੱਸਵੀ ਰਾਜੂ ਪੇਸ਼ ਕਰ ਰਹੇ ਸਨ। ਸਿੰਘਵੀ ਨੇ ਕੇਜਰੀਵਾਲ ਨੂੰ ਬੇਕਸੂਰ ਦੱਸਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਅਤੇ ਦਾਅਵਾ ਕੀਤਾ ਕਿ ਅਜਿਹਾ ਉਨ੍ਹਾਂ ਨੂੰ ਚੋਣਾਂ ‘ਚ ਹਿੱਸਾ ਲੈਣ ਤੋਂ ਰੋਕਣ ਲਈ ਕੀਤਾ ਗਿਆ ਸੀ। ਇਸ ਦੇ ਨਾਲ ਹੀ ਈਡੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਘੁਟਾਲਾ ਹੋਇਆ ਹੈ। ਕੇਂਦਰੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਉਸ ਕੋਲ ਕੇਜਰੀਵਾਲ ਦੇ ਖਿਲਾਫ ਕਾਫੀ ਸਬੂਤ ਹਨ।
ਏਐਸਜੀ ਨੇ ਕਿਹਾ ਕਿ ਇਹ ਤੱਥ ਕਿ ਮਨੀ ਲਾਂਡਰਿੰਗ ਦਾ ਅਪਰਾਧ ਕੀਤਾ ਗਿਆ ਹੈ, ਇਸ ‘ਚ ਕੋਈ ਸ਼ੱਕ ਨਹੀਂ ਹੈ। ਅਦਾਲਤ ਨੇ ਇਸ ਜੁਰਮ ਦਾ ਨੋਟਿਸ ਲਿਆ ਹੈ।ਜੁਰਮ ਦਾ ਪਤਾ ਲੱਗਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜੋ ਇਸ ਮਾਮਲੇ ਵਿੱਚ ਵੀ ਹੋ ਰਿਹਾ ਹੈ। ਮੁਲਜ਼ਮਾਂ ਦੀ ਤਫ਼ਤੀਸ਼ ਵਿੱਚ ਅੜਿੱਕਾ ਨਹੀਂ ਪੈਦਾ ਕੀਤਾ ਜਾ ਸਕਦਾ। ਏਐਸਜੀ ਨੇ ਕਿਹਾ ਕਿ ਅੱਜ ਕੇਜਰੀਵਾਲ ਦਾ ਰਵੱਈਆ ਇਹ ਹੈ ਕਿ ਉਹ ਸੰਤ ਹਨ। ਪਰ ਅਸਲ ਵਿੱਚ ਕੇਜਰੀਵਾਲ ਨੇ ਜੋ ਕੀਤਾ ਹੈ ਉਹ ਬਹੁਤ ਚਲਾਕੀ ਵਾਲਾ ਹੈ। ਈਡੀ ਨੇ ਸਖਤ ਮਿਹਨਤ ਨਾਲ ਸਬੂਤ ਇਕੱਠੇ ਕੀਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।