ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ- ਦਲੀਲਾਂ ‘ਤੇ ਸਹੀ ਢੰਗ ਨਾਲ ਬਹਿਸ ਨਹੀਂ ਕੀਤੀ ਗਈ, ਇਸ ਲਈ ਅਸੀਂ ਰਾਉਸ ਐਵੇਨਿਊ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹਾਂ।
ਰਾਉਸ ਐਵੇਨਿਊ ਕੋਰਟ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਹਾਈ ਕੋਰਟ ਨੇ ਈਡੀ ਦੀ ਪਟੀਸ਼ਨ ‘ਤੇ 21 ਜੂਨ ਨੂੰ ਰੋਕ ਲਗਾ ਦਿੱਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ (ਬੁੱਧਵਾਰ) ਨੂੰ ਸੁਪਰੀਮ ਕੋਰਟ ਵਿੱਚ ਹੋਵੇਗੀ।
ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਬਿਆਨ ਦਿੱਤਾ ਹੈ ਕਿ ਹਾਈਕੋਰਟ ਦੇ ਫੈਸਲੇ ਨਾਲ ਉਹ ਸਹਿਮਤ ਨਹੀਂ । ਉਹਨਾਂ ਕਿਹਾ ਕਿ ਇਸ ਤਰ੍ਹਾਂ ਹਾਈ ਕੋਰਟ ਵੱਲੋਂ ਬੇਲ ਦੇ ਆਦੇਸ਼ਾਂ ਨੂੰ ਰੋਕਣਾ ਗਲਤ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਹੁਣ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜਾਰ ਕਰੇਗੀ, ਸੁਪਰੀਮ ਕੋਰਟ ‘ਚ ਕੱਲ੍ਹ 26 ਜੂਨ ਨੂੰ ਸੁਣਵਾਈ ਹੋਣੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।