ਦਿੱਲੀ ਸ਼ਰਾਬ ਘੁਟਾਲਾ : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

Global Team
2 Min Read

ਨਵੀ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਬਹੁ-ਚਰਚਿਤ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰਾਂ ਨੂੰ ਦੋਸ਼ ਮੁਕਤ ਕਰ ਦਿੱਤਾ ਹੈ। ਹਾਲਾਂਕਿ, ਅਰਵਿੰਦ ਕੇਜਰੀਵਾਲ ਨੂੰ ਅਜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ।

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਸੀ.ਬੀ.ਆਈ. ਦੇ ਮਾਮਲੇ ‘ਤੇ ਰਾਊਜ਼ ਕੋਰਟ ਦਾ ਫੈਸਲਾ ਆਇਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪਹਿਲੀ ਨਜ਼ਰੇ ਕੋਈ ਵੀ ਅਪਰਾਧਿਕ ਸਾਜ਼ਿਸ਼ ਨਹੀਂ ਮਿਲੀ। ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਉਹਨਾਂ ਨੂੰ ਬਰੀ ਕਰ ਦਿੱਤਾ ਹੈ। ਚਾਰਜਸ਼ੀਟ ਵਿੱਚ ਵੀ ਕਈ ਖਾਮੀਆਂ ਦੱਸੀਆਂ ਗਈਆਂ ਹਨ। ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਵੁਕ ਹੋ ਗਏ ਅਤੇ ਰੋਣ ਲੱਗ ਪਏ। ਫ਼ੈਸਲੇ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਖ਼ਿਲਾਫ਼ ਪੂਰਾ ਦਾ ਪੂਰਾ ਫ਼ਰਜ਼ੀ ਕੇਸ ਬਣਾਇਆ ਗਿਆ ਸੀ। ਉਹਨਾਂ ਨੇ ਇਲਜ਼ਾਮ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲ ਕੇ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਰਚੀ, ਤਾਂ ਜੋ ਆਮ ਆਦਮੀ ਪਾਰਟੀ ਨੂੰ ਖ਼ਤਮ ਕੀਤਾ ਜਾ ਸਕੇ।

ਉਹਨਾਂ ਨੇ ਖੁਦ ਨੂੰ ਕੱਟੜ ਇਮਾਨਦਾਰ ਦੱਸਿਆ। ਮਨੀਸ਼ ਸਿਸੋਦੀਆ ਉਸ ਸਮੇਂ ਉਪ ਮੁੱਖ ਮੰਤਰੀ ਸਨ ਅਤੇ ‘ਆਪ’ ਸਰਕਾਰ ਵਿੱਚ ਆਬਕਾਰੀ ਵਿਭਾਗ ਉਨ੍ਹਾਂ ਕੋਲ ਹੀ ਸੀ। ਇਸ ਤੋਂ ਪਹਿਲਾਂ 12 ਫਰਵਰੀ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਦੋਸ਼ ਤੈਅ ਕਰਨ ਦੇ ਮੁੱਦੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਕੇਂਦਰੀ ਜਾਂਚ ਬਿਊਰੋ (CBI) ਅਤੇ ਸਾਰੇ ਮੁਲਜ਼ਮਾਂ ਦੀਆਂ ਵਿਸਤ੍ਰਿਤ ਦਲੀਲਾਂ ਸੁਣਨ ਤੋਂ ਬਾਅਦ ਆਦੇਸ਼ ਸੁਰੱਖਿਅਤ ਰੱਖਿਆ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment