ਦਿੱਲੀ ਸਰਕਾਰ ਦੇ ਮੰਤਰੀ ਨੇ ਕਿਉਂ ਦਿੱਤਾ ਅਸਤੀਫਾ?

Prabhjot Kaur
2 Min Read

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ  ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦਿੰਦੇ ਹੋਏ ਰਾਜਕੁਮਾਰ ਨੇ ਆਮ ਆਦਮੀ ਪਾਰਟੀ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਵੀ ਲਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਭ੍ਰਿਸ਼ਟਾਚਾਰ ‘ਚ ਡੁੱਬੀ ਹੋਈ ਹੈ, ਹੁਣ ਮੈਂ ਇਸ ਪਾਰਟੀ ਵਿੱਚ ਨਹੀਂ ਰਹਿ ਸਕਦਾ। ਦੱਸ ਦੇਈਏ ਕਿ ਉਹ ਦਿੱਲੀ ‘ਚ ਸਮਾਜ ਭਲਾਈ ਮੰਤਰਾਲਾ ਸੰਭਾਲਦੇ ਸਨ। ਹਾਲ ਹੀ ‘ਚ ਈਡੀ ਨੇ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ ਸੀ।

ਰਾਜਕੁਮਾਰ ਆਨੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ‘ਚੋਂ ਹੋਇਆ ਸੀ ਪਰ ਅੱਜ ਇਹ ਪਾਰਟੀ ਖੁਦ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸ ਚੁੱਕੀ ਹੈ। ਇਸ ਸਰਕਾਰ ‘ਚ ਮੰਤਰੀ ਵਜੋਂ ਕੰਮ ਕਰਨਾ ਮੇਰੇ ਲਈ ਅਸਹਿਜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਪਾਰਟੀ, ਸਰਕਾਰ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ, ਕਿਉਂਕਿ ਮੈਂ ਨਹੀਂ ਚਾਹੁੰਦਾ ਕਿ ਮੇਰਾ ਨਾਂ ਭ੍ਰਿਸ਼ਟਾਚਾਰਾਂ ‘ਚ ਜੁੜਿਆ ਹੋਵੇ।

ਦਿੱਲੀ ਸਰਕਾਰ ਵਿੱਚ ਸਮਾਜ ਭਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਕੁਮਾਰ ਆਨੰਦ ਨੇ ਪਟੇਲ ਨਗਰ ਤੋਂ ਟਿਕਟ ਲੈ ਕੇ 2020 ਦੀਆਂ ਚੋਣਾਂ ਜਿੱਤੀਆਂ। ਰਾਜਕੁਮਾਰ ਨੇ 61 ਫੀਸਦੀ ਵੋਟਾਂ ਨਾਲ ਚੋਣ ਜਿੱਤੀ ਸੀ। ਜਾਟਵ ਭਾਈਚਾਰੇ ਤੋਂ ਆਉਣ ਵਾਲੇ ਰਾਜ ਕੁਮਾਰ ਆਨੰਦ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਹਨ। ਉਹ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵੀ ਮੰਨੇ ਜਾਂਦੇ ਹਨ। ਰਾਜਕੁਮਾਰ ਆਨੰਦ ਨੇ ਉੱਤਰ ਪ੍ਰਦੇਸ਼ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਰਾਜਨੀਤੀ ਵਿੱਚ ਐਮ.ਏ. ਕਰ ਚੁੱਕੇ ਹਨ। ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ 2013 ਤੋਂ ਵਿਧਾਇਕ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment