ਭਾਰੀ ਤਬਾਹੀ ਦੇ ਬਾਵਜੂਦ ਹਾਲੇ ਨਹੀਂ ਮਿਲੇਗੀ ਰਾਹਤ, ਦੇਸ਼ ‘ਚ ਕਈ ਥਾਂ ਭਾਰੀ ਬਰਸਾਤ ਲਈ ਰੈੱਡ ਅਲਰਟ ਜਾਰੀ

Global Team
2 Min Read

ਨਵੀਂ ਦਿੱਲੀ:ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਫਿਲਹਾਲ ਮਾਨਸੂਨ ਰਾਹਤ ਦੇਣ ਦੇ ਮੂਡ ਵਿੱਚ ਨਹੀਂ ਹੈ। ਮੌਸਮ ਵਿਭਾਗ ਨੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਲਈ ‘ਯੈਲੋ’ ਅਲਰਟ ਜਾਰੀ ਕੀਤਾ ਹੈ, ਕਿਉਂਕਿ ਸ਼ਹਿਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਦਿੱਲੀ ਨੂੰ ‘ਆਰੇਂਜ’ ਅਲਰਟ ‘ਤੇ ਰੱਖਿਆ ਸੀ, ਪਰ ਸਥਿਤੀ ਗੰਭੀਰ ਹੋਣ ਕਾਰਨ ਅਲਰਟ ਦਾ ਪੱਧਰ ਘਟਾ ਕੇ ‘ਰੈੱਡ’ ਕਰ ਦਿੱਤਾ ਗਿਆ। ਆਈਐਮਡੀ ਨੇ 1 ਅਤੇ 2 ਅਗਸਤ ਨੂੰ ਓਡੀਸ਼ਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਅੰਗੁਲ, ਢੇਕਨਾਲ, ਕਟਕ, ਬੋਧ, ਸੋਨਪੁਰ ਅਤੇ ਸੰਬਲਪੁਰ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ (7-20 ਸੈਂਟੀਮੀਟਰ) ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਅਲਰਟ ਮੋਡ ‘ਤੇ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਤੋਂ ਮਿਲੀ ਭਵਿੱਖਬਾਣੀ ਤੋਂ ਬਾਅਦ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਉਨ੍ਹਾਂ ਆਪਣੇ ਪੱਧਰ ‘ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ 2 ਅਤੇ 3 ਅਗਸਤ ਲਈ ਅਲਰਟ ਜਾਰੀ ਕੀਤਾ ਹੈ,। ਜਿਨ੍ਹਾਂ ਵਿਚੋਂ ਮੱਧ ਮਹਾਰਾਸ਼ਟਰ ਅਤੇ ਪੂਰਬੀ ਮੱਧ ਪ੍ਰਦੇਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਬਹੁਤ ਸਰਗਰਮ ਰਹਿਣਾ ਹੋਵੇਗਾ। ਕੋਂਕਣ ਅਤੇ ਗੋਆ ਵਿੱਚ 2 ਅਤੇ 3 ਅਗਸਤ ਨੂੰ ਬਹੁਤ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਜਰਾਤ ਵਿੱਚ ਵੀ 3 ਅਗਸਤ ਨੂੰ ਅਜਿਹੀ ਹੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰਾਖੰਡ ‘ਚ ਬਾਰਿਸ਼ ਦਾ ਦੌਰ ਜਾਰੀ ਹੈ ਅਤੇ ਫਿਲਹਾਲ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 1 ਅਗਸਤ ਤੋਂ 3 ਅਗਸਤ ਤੱਕ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Share This Article
Leave a Comment