ਨਵੀਂ ਦਿੱਲੀ: ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਸੋਮਵਾਰ ਨੂੰ 1 ਜਨਵਰੀ, 2025 ਤੱਕ NCT ਖੇਤਰ ‘ਚ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਘੋਸ਼ਣਾ ਵਿੱਚ ਔਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਅਤੇ ਹਰ ਤਰ੍ਹਾਂ ਦੇ ਪਟਾਕਿਆਂ ਨੂੰ ਫੂਕਣਾ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਦਿੱਲੀ ਨਗਰ ਨਿਗਮ ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 84 ਫੈਕਟਰੀਆਂ ਨੂੰ ਸੀਲ ਕਰ ਦਿੱਤਾ ਸੀ ਅਤੇ ਸ਼ਹਿਰ ਭਰ ਦੀਆਂ 7 ਉਦਯੋਗਿਕ ਇਕਾਈਆਂ ਦੀ ਬਿਜਲੀ ਸਪਲਾਈ ਕੱਟ ਦਿੱਤੀ ਸੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੀਆਂ ਸਬੰਧਤ ਧਾਰਾਵਾਂ ਤਹਿਤ ਲਗਾਈ ਗਈ ਪਾਬੰਦੀ ਹਰੇ ਪਟਾਕਿਆਂ ਸਮੇਤ ਸਾਰੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਲਾਗੂ ਹੋਵੇਗੀ।
ਜ਼ਿਕਰਯੋਗ ਹੈ ਕਿ ਹਰ ਸਾਲ ਦੀਵਾਲੀ ਦੇ ਆਸ-ਪਾਸ ਦਿੱਲੀ ‘ਚ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਲੋਕਾਂ ਲਈ ਸਾਹ ਲੈਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ ‘ਚ ਪਟਾਕਿਆਂ ‘ਤੇ ਪਾਬੰਦੀ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ‘ਤੇ ਰੋਕ ਲੱਗੇਗੀ ਅਤੇ ਲੋਕਾਂ ਨੂੰ ਸਾਹ ਲੈਣ ‘ਚ ਵੀ ਤਕਲੀਫ ਨਹੀਂ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।