ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ।ਇਸ ਦੌਰਾਨ ਦਿੱਲੀ ਵਿੱਚ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਆਗਿਆ ਵੀ ਮੰਗੀ ਗਈ ਸੀ। ਜਾਣਕਾਰੀ ਮੁਤਾਬਕ ਯਾਨੀ ਕਿ 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ‘ਤੇ ‘ਕਿਸਾਨ ਪੰਚਾਇਤ’ ਲਾਉਣਗੇ। ਕਿਸਾਨ 5-5 ਗਰੁੱਪਾਂ ‘ਚ ਜਾਣਗੇ। ਹਰੇਕ ਗਰੁੱਪ ‘ਚ ਇਕ ਕਿਸਾਨ ਨੇਤਾ ਹੋਵੇਗਾ। ਕਿਸਾਨ ਸਵੇਰੇ 10:30 ਪੁਲਿਸ ਦੀ ਨਿਗਰਾਨੀ ‘ਚ ਜੰਤਰ-ਮੰਤਰ ਜਾਣਗੇ ਅਤੇ ਸ਼ਾਮ 5 ਵਜੇ ਤੱਕ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਸਕਣਗੇ।
ਪੰਜ ਪੁਲਿਸ ਕੰਪਨੀਆਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀਆਂ ਜਾਣਗੀਆਂ।
ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਸੀ ਅਤੇ 13 ਅਗਸਤ ਤੱਕ ਜਾਰੀ ਰਹੇਗਾ। ਇਕ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਮੌਨਸੂਨ ਸੈਸ਼ਨ ਦੌਰਾਨ ਜੰਤਰ ਮੰਤਰ ’ਤੇ ਕਿਸਾਨ ਸੰਸਦ ਕਰਨਗੇ । ਕਿਸਾਨ ਨੇਤਾ ਨੇ ਪੁਲਿਸ ਨਾਲ ਬੈਠਕ ਬਾਅਦ ਕਿਹਾ ਕਿ ਉਹ ਜੰਤਰ ਮੰਤਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਗੇ ਤੇ ਕੋਈ ਵੀ ਪ੍ਰਦਰਸ਼ਨਕਾਰੀ ਸੰਸਦ ਨਹੀਂ ਜਾਵੇਗਾ।