ਦਿੱਲੀ ਹਿੰਸਾ ਮਾਮਲੇ ‘ਚ ਦੀਪ ਸਿੱਧੂ ‘ਤੇ 1 ਲੱਖ ਰੁਪਏ ਦਾ ਇਨਾਮ!

TeamGlobalPunjab
1 Min Read

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਫੈਲੀ ਹਿੰਸਾ ਅਤੇ ਲਾਲ ਕਿਲੇ ‘ਚ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲੀਸ ਨੇ ਕਾਰਵਾਈ ਨੂੰ ਤੇਜ਼ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਦਿੱਲੀ ਪੁਲੀਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। ਖਬਰਾਂ ਮੁਤਾਬਕ ਜਿਹੜਾ ਦੀਪ ਸਿੱਧੂ ਦੀ ਜਾਣਕਾਰੀ ਪੁਲੀਸ  ਨੂੰ ਦੇਵੇਗਾ ਉਸ ਵਿਅਕਤੀ ਨੂੰ ਇਕ ਲੱਖ ਰੁਪਏ ਇਨਾਮ ਦਿੱਤਾ ਜਾਵੇਗਾ। ਇਸਦੇ ਨਾਲ ਹੀ ਦੀਪ ਸਿੱਧੂ ਦੇ ਨਾਲ-ਨਾਲ ਮੁਲਜ਼ਮ ਜੁਗਰਾਜ ਸਿੰਘ ਅਤੇ ਗੁਰਜੰਟ ਸਿੰਘ, ਜਿਨ੍ਹਾਂ ਨੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਗਾਇਆ ਸੀ ਇਨ੍ਹਾਂ ‘ਤੇ ਵੀ ਇਨਾਮ ਰੱਖਿਆ ਗਿਆ ਹੈ।

ਇਨ੍ਹਾਂ ਤੋਂ ਇਲਾਵਾ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ‘ਤੇ 50-50 ਹਜ਼ਾਰ ਰੁਪਏ ਇਨਾਮ ਐਲਾਨ ਕਰਨ ਦੀਆਂ ਖਬਰਾਂ ਹਨ। ਇਸ ਸਾਰੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਵਿਚ ਮੁਲਜ਼ਮ ਹਨ। ਜੋ ਪੁਲੀਸ ਦੀ ਗ੍ਰਿਫਤ ‘ਚੋਂ ਫ਼ਰਾਰ ਹਨ।

ਜਿਥੇ ਇਕ ਪਾਸੇ ਪੁਲੀਸ ਮੁਲਜ਼ਮਾਂ ਦੀ ਤਲਾਸ਼ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਤਾਂ ਦੂਸਰੇ ਪਾਸੇ ਪੰਜਾਬੀ ਅਦਾਕਾਰ ਦੀਪ ਸਿੱਧੂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਆਪ ਨੂੰ ਬੇਕਸੂਰ ਦੱਸ ਰਿਹਾ ਹੈ।

Share this Article
Leave a comment