ਗੁਰਲਾਲ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ!

TeamGlobalPunjab
1 Min Read

ਫਰੀਦਕੋਟ  : ਦੇਸ਼ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੇ ਚਲਦਿਆਂ ਬੀਤੇ ਦਿਨੀਂ ਫਰੀਦਕੋਟ ਦੇ ਰਹਿਣ ਵਾਲੇ ਯੂਥ ਕਾਂਗਰਸ ਦੇ ਆਗੂ ਗੁਰਲਾਲ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।  ਇਸ ਮਸਲੇ ਵਿੱਚ ਹੁਣ ਦਿੱਲੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵਲੋਂ ਇਸ ਕੇਸ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦਸ ਦਈਏ ਕਿ ਫਰੀਦਕੋਟ ਪੁਲਿਸ ਵਲੋਂ ਦਿੱਲੀ,  ਯੂ ਪੀ ਆਦਿ ਰਾਜਾਂ ਦੀ ਪੁਲਿਸ ਨੂੰ ਅਲਰਟ ਕੀਤਾ ਗਿਆ ਸੀ।  ਜਿਸ ਤੋਂ ਬਾਅਦ ਇਹ ਨੌਜਵਾਨ ਗ੍ਰਿਫਤਾਰ ਕੀਤੇ ਗਏ ਹਨ। ਮੁਲਜ਼ਮਾਂ ਦੀ ਪਹਿਚਾਣ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਵਜੋਂ ਹੋਈ ਦੱਸੀ ਜਾ ਰਹੀ ਹੈ।

Share this Article
Leave a comment