ਡੇਰਾ ਪ੍ਰੇਮੀ ਪ੍ਰਦੀਪ ਕੁਮਾਰ  ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਨੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

Rajneet Kaur
1 Min Read

ਨਿਊਜ਼ ਡੈਸਕ : ਬੀਤੇ ਦਿਨ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ  ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ‘ਚ ਪੁਲਿਸ ਨੇ  ਸ਼ੱਕੀ ਨੌਜਵਾਨਾਂ ਦੇ ਘਰ ‘ਤੇ  ਰੇਡ ਮਾਰੀ ਹੈ। ਸਾਦਿਕ ਰੋਡ ‘ਤੇ ਰਹਿਣ ਵਾਲੇ ਭੁਪਿੰਦਰ ਸਿੰਘ ਗੋਲਡੀ ਤੇ ਮਨਪ੍ਰੀਤ ਸਿੰਘ ਮਨੀ ਦੇ ਘਰ ‘ਤੇ ਪੁਲਿਸ ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੀ ਨੌਜਵਾਨ ਪਿਛਲੇ 5 ਦਿਨਾਂ ਤੋਂ ਗਾਇਬ ਹਨ ਤੇ ਨਸ਼ਾ ਕਰਨ ਦੇ ਆਦੀ ਹਨ। ਇਨ੍ਹਾਂ ਵਿਚੋਂ ਗੋਲਡੀ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਹ 4-5 ਦਿਨਾਂ ਤੋਂ ਘਰ ਵਿਚ ਨਹੀਂ ਹੈ ਤੇ ਉਨ੍ਹਾਂ ਦਾ ਲੜਕਾ ਮਜ਼ਦੂਰੀ ਦਾ ਕੰਮ ਕਰਦਾ ਹੈ।

ਦਸ ਦਈਏ ਕਿ ਵੀਰਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਪ੍ਰਦੀਪ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ। ਹਮਲੇ ਵਿੱਚ ਪ੍ਰਦੀਪ ਤੋਂ ਇਲਾਵਾ ਉਸ ਦੇ ਸੁਰੱਖਿਆ ਮੁਲਾਜ਼ਮ ਹਾਕਮ ਸਿੰਘ ਅਤੇ ਸਾਬਕਾ ਕੌਂਸਲਰ ਅਮਰ ਸਿੰਘ ਨੂੰ ਵੀ ਗੋਲੀ ਲੱਗੀ ਸੀ। ਦੋਵੇਂ ਜੀਜੀਐਸ ਮੈਡੀਕਲ ਕਾਲਜ ਵਿੱਚ ਇਲਾਜ ਅਧੀਨ ਹਨ। ਪ੍ਰਦੀਪ ਸਾਲ 2015 ਦੀ ਬੇਅਦਬੀ ਦੀ ਘਟਨਾ ਦਾ ਦੋਸ਼ੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment