ਦਿੱਲੀ ਪੁਲਿਸ ਨੇ ਹੁਣ ਲੱਖਾ ਸਿਧਾਣਾ ‘ਤੇ ਰੱਖਿਆ ਇੱਕ ਲੱਖ ਰੁਪਏ ਦਾ ਇਨਾਮ

TeamGlobalPunjab
1 Min Read

ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਨੇ ਹੁਣ ਲੱਖਾ ਸਿਧਾਣਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਪੁਲਿਸ ਨੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਨੂੰ ਨਾਮਜ਼ਦ ਕੀਤਾ ਹੋਇਆ ਹੈ। ਲੱਖਾ ਸਿਧਾਣਾ ਪਿਛਲੇ ਕਈ ਦਿਨਾਂ ਤੋਂ ਲਾਪਤਾ ਚੱਲ ਰਿਹਾ ਹੈ। ਇਸ ਲਈ ਹੁਣ ਪੁਲਿਸ ਨੇ ਉਸ ‘ਤੇ ਇਨਾਮ ਐਲਾਨ ਦਿੱਤਾ ਹੈ।

10 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਦੀਪ ਸਿੱਧੂ ਇਸ ਸਮੇਂ ਦਿੱਲੀ ਪੁਲਿਸ ਦੇ ਰਿਮਾਂਡ ‘ਤੇ ਹੈ। 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਕੁਝ ਲੋਕਾਂ ਵੱਲੋਂ ਲਾਲ ਕਿਲ੍ਹੇ ਵੱਲ ਕੂਚ ਕੀਤਾ ਗਿਆ ਸੀ। ਲਾਲ ਕਿਲ੍ਹੇ ‘ਤੇ ਪਹੁੰਚ ਕੇ ਉੱਥੇ ਧਾਰਮਿਕ ਝੰਡਾ ਫਹਿਰਾਇਆ ਗਿਆ ਸੀ। ਪੁਲਿਸ ਨੇ ਇਸ ਹਿੰਸਾ ਨੂੰ ਦੇਖਦੇ ਹੋਏ ਦੇਸ਼ਧ੍ਰੋਹ ਅਤੇ UAPA ਤਹਿਤ ਮਾਮਲਾ ਦਰਜ ਕੀਤਾ ਹੈ। ਲੱਖਾ ਸਿਧਾਣਾ ‘ਤੇ ਇਲਜ਼ਾਮ ਲਾਏ ਗਏ ਨੇ ਕਿ ਉਸ ਨੇ ਭੀੜ ਨੂੰ ਲਾਲ ਕਿਲ੍ਹੇ ‘ਤੇ ਪਹੁੰਚਣ ਲਈ ਉਕਸਾਇਆ ਸੀ।

Share this Article
Leave a comment