ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

TeamGlobalPunjab
2 Min Read

ਪਹਿਲਵਾਨ ਸਾਗਰ ਦੀ ਹੱਤਿਆ ਦਾ ਮਾਮਲਾ

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਇੱਕ ਵੱਡੀ ਕਾਰਵਾਈ ਕਰਦਿਆਂ,  ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 23 ਸਾਲਾਂ ਪਹਿਲਵਾਨ ਸਾਗਰ ਦੀ ਮੌਤ ਦੇ ਸਿਲਸਿਲੇ ਵਿਚ, ਦਿੱਲੀ ਪੁਲਿਸ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਲ ਕਰ ਰਹੀ ਹੈ, ਜੋ ਫਰਾਰ ਹੈ। ਦਿੱਲੀ ਪੁਲਿਸ ਦੀ ਟੀਮ ਪਹਿਲਵਾਨ ਸਾਗਰ ਦੇ ਕਤਲ ਦੇ ਮਾਮਲੇ ਵਿੱਚ ਸੁਸ਼ੀਲ ਕੁਮਾਰ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਪਰ ਉਸ ਦਾ ਪਿਛਲੇ ਕਈ ਦਿਨਾਂ ਤੋਂ ਕੋਈ ਪਤਾ ਟਿਕਾਣਾ ਨਹੀ।

ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਅਤੇ ਉਸਦੇ ਕਈ ਸਾਥੀਆਂ ਦੀ ਬੀਤੀ 4 ਮਈ ਦੀ ਰਾਤ ਛਤਰਸਾਲ ਸਟੇਡੀਅਮ ਵਿਖੇ ਜੂਨੀਅਰ ਪਹਿਲਵਾਨ ਸਾਗਰ ਰਾਣਾ ਨਾਲ ਲੜਾਈ ਹੋਈ ਸੀ । ਇਸ ਲੜਾਈ ਦੌਰਾਨ ਸਾਗਰ ਅਤੇ ਚਾਰ ਹੋਰ ਪਹਿਲਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ, ਬਾਅਦ ਵਿੱਚ ਸਾਗਰ ਦੀ ਹਸਪਤਾਲ ਵਿੱਚ ਮੌਤ  ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸੁਸ਼ੀਲ ਕੁਮਾਰ ਮੌਕੇ ਤੇ ਮੌਜੂਦ ਸੀ।  ਮੌਕੇ ‘ਤੇ ਮੌਜੂਦ ਚਸ਼ਮਦੀਦ ਗਵਾਹਾਂ ਅਤੇ ਸੀਸੀਟੀਵੀ ਫੁਟੇਜ ਤੋਂ ਬਾਅਦ, ਦਿੱਲੀ ਪੁਲਿਸ ਸੁਸ਼ੀਲ ਕੁਮਾਰ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਲੁੱਕਆਊਟ ਸਰਕੂਲਰ ਯਾਨੀ ਐਲਓਸੀ (LOC) ਨੋਟਿਸ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਸੁਸ਼ੀਲ ਕੁਮਾਰ ਦੇਸ਼ ਤੋਂ ਬਾਹਰ ਨਹੀਂ ਜਾ ਸਕਦਾ ।

- Advertisement -

ਉਧਰ ਬੀਤੇ ਦਿਨੀਂ ਮੀਡੀਆ ਵਿੱਚ ਇਹ ਖਬਰਾਂ ਵੀ ਆਈਆਂ ਸਨ ਕਿ ਸੁਸ਼ੀਲ ਕੁਮਾਰ ਨੂੰ ਉੱਤਰਾਖੰਡ ਦੇ ਹਰਿਦੁਆਰ ਵਿੱਚ ਵੇਖਿਆ ਗਿਆ ਹੈ। ਹਲਾਂਕਿ ਪੁਲਿਸ ਇਸ ਬਾਰੇ ਕੁਝ ਵੀ ਕਹਿਣ ਤੋਂ ਬਚ ਰਹੀ ਹੈ।

Share this Article
Leave a comment