ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਧੀਰੇਂਦਰ ਸ਼ਾਸਤਰੀ ਤੋਂ ਪੁੱਛਿਆ ਆਪਣੇ ਭਵਿੱਖ ਬਾਰੇ,ਵੀਡੀਓ ਵਾਇਰਲ

Rajneet Kaur
2 Min Read

ਨਿਊਜ਼ ਡੈਸਕ: ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਦਿੱਲੀ ਵਿੱਚ ਸ਼ਰਧਾਲੂਆਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਸ਼ੁੱਕਰਵਾਰ ਨੂੰ ਧੀਰੇਂਦਰ ਸ਼ਾਸਤਰੀ ਦਾ ਦਿੱਲੀ ‘ਚ ਆਖਰੀ ਦਿਨ ਸੀ। ਮਿਲੀ ਜਾਣਕਾਰੀ ਅਨੁਸਾਰ  ਦਿੱਲੀ ਈਸਟ ਦੇ ਡੀਸੀਪੀ ਨੇ ਸ਼ੁੱਕਰਵਾਰ ਰਾਤ ਨੂੰ ਧੀਰੇਂਦਰ ਸ਼ਾਸਤਰੀ ਨੂੰ ਆਪਣੇ ਦਫਤਰ ਆਉਣ ਦਾ ਸੱਦਾ ਦਿੱਤਾ ਸੀ। ਸ਼ਾਸਤਰੀ ਜੀ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਅਤੇ ਰਾਤ ਨੂੰ ਡੀਸੀਪੀ ਦਫ਼ਤਰ ਪਹੁੰਚ ਗਏ।

ਰਿਪੋਰਟਾਂ ਅਨੁਸਾਰ ਇਸ ਦੌਰਾਨ ਦਫ਼ਤਰ ਵਿੱਚ ਜੁਆਇੰਟ ਕਮਿਸ਼ਨਰ, ਡੀਸੀਪੀ, ਏਡੀਸੀਪੀ, ਇੰਸਪੈਕਟਰ ਅਤੇ ਕਾਂਸਟੇਬਲ ਸਮੇਤ ਕਈ ਵੱਡੇ ਪੁਲਿਸ ਅਧਿਕਾਰੀ ਮੌਜੂਦ ਸਨ। ਧੀਰੇਂਦਰ ਸ਼ਾਸਤਰੀ ਦਾ ਡੀਸੀਪੀ ਦਫ਼ਤਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਇਕ ਹੋਰ ਰੌਲਾ ਪੈ ਗਿਆ ਕਿ ਪੁਲਿਸ ਅਧਿਕਾਰੀਆਂ ਨੇ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਭਵਿੱਖ ਨਾਲ ਜੁੜੀਆਂ ਗੱਲਾਂ ਜਾਣਨ ਦੀ ਤਾਕੀਦ ਕੀਤੀ। ਇਸ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਨੇ ਉੱਥੇ ਮੌਜੂਦ ਲੋਕਾਂ ਦਾ ਭਵਿੱਖ ਦੱਸਣਾ ਸ਼ੁਰੂ ਕਰ ਦਿੱਤਾ। ਧੀਰੇਂਦਰ ਸ਼ਾਸਤਰੀ ਲਗਭਗ 1 ਘੰਟਾ ਦਿੱਲੀ ਪੂਰਬੀ ਡੀਸੀਪੀ ਦੇ ਦਫ਼ਤਰ ਵਿੱਚ ਮੌਜੂਦ ਰਹੇ। ਖਬਰਾਂ ਮੁਤਾਬਿਕ ਇਸ ਬੈਠਕ ‘ਚ ਫੋਟੋਆਂ ਅਤੇ ਵੀਡੀਓ ਬਣਾਉਣ ਦੀ ਪੂਰੀ ਮਨਾਹੀ ਸੀ ਪਰ ਉਥੇ ਮੌਜੂਦ ਕੁਝ ਲੋਕਾਂ ਨੇ ਇੱਥੇ ਵੀਡੀਓ ਬਣਾ ਲਈ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment