ਦਿੱਲੀ ਪੁਲਿਸ ਨੇ ਦਿੱਤਾ 30 ਹਜ਼ਾਰ ਵਾਧੂ ਹੰਝੂ ਗੈਸ ਦੇ ਗੋਲਿਆਂ ਦਾ ਆਰਡਰ; ਕਿਹਾ ‘ਕਿਸੇ ਵੀ ਹਾਲਤ ‘ਚ…’

Prabhjot Kaur
2 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਪੁਲਿਸ ਦੀਆਂ ਤਿਆਰੀਆਂ ਮੁਕੰਮਲ ਹਨ। ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਇਸ ਦੌਰਾਨ ਹੁਣ ਖ਼ਬਰ ਹੈ ਕਿ ਦਿੱਲੀ ਪੁਲਿਸ ਨੇ 30,000 ਹੰਝੂ ਗੈਸ ਦੇ ਗੋਲਿਆ ਦਾ ਆਰਡਰ ਦਿੱਤਾ ਹੈ। ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਛੱਡਣ ਦੇ ਹੁਕਮ ਦਿੱਤੇ ਗਏ ਹਨ। ਇੱਕ ਅਧਿਕਾਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਕੀਮਤ ‘ਤੇ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਦਿੱਲੀ ਪੁਲਿਸ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ।

ਦਿੱਲੀ ਪੁਲਿਸ ਸਾਲ 2020 ਵਾਂਗ ਇਸ ਵਾਰ ਵੀ ਕੋਈ ਗਲਤੀ ਨਹੀਂ ਕਰਨਾ ਚਾਹੁੰਦੀ। ਪਿਛਲੀ ਵਾਰ ਕਿਸਾਨ ਦਿੱਲੀ ਵਿੱਚ ਦਾਖ਼ਲ ਹੋ ਕੇ ਸਰਹੱਦਾਂ ’ਤੇ ਸੜਕਾਂ ’ਤੇ ਬੈਠ ਗਏ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੁਲਿਸ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਦਿੱਲੀ ਵਿੱਚ ਦਾਖ਼ਲ ਨਾਂ ਹੋਣ ਦਿੱਤਾ ਜਾਵੇ। ਅਜਿਹੇ ‘ਚ ਪੁਲਿਸ ਨੇ ਇਸ ਵਾਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਗਾਜ਼ੀਪੁਰ, ਸਿੰਘੂ ਅਤੇ ਟਿੱਕਰੀ ਬਾਰਡਰ ਅਤੇ ਇਕੱਲੇ ਨਵੀਂ ਦਿੱਲੀ ਜ਼ਿਲ੍ਹੇ ਵਿ’ਚ 30 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਖੁਦ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਸਾਂਭ ਲਈ ਹੈ। ਉਹ ਪ੍ਰਬੰਧਾਂ ਦੀ ਜਾਣਕਾਰੀ ਲੈਣ ਲਈ ਸਵੇਰ ਤੋਂ ਹੀ ਸਰਹੱਦਾਂ ’ਤੇ ਪਹੁੰਚ ਰਹੇ ਹਨ।

- Advertisement -

ਦਿੱਲੀ ਪੁਲਿਸ ਦੀਆਂ 200 ਕੰਪਨੀਆਂ (ਹਰ ਕੰਪਨੀ ਵਿੱਚ 70 ਤੋਂ ਵੱਧ ਪੁਲਿਸ ਮੁਲਾਜ਼ਮ ਹਨ) ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਤਾਇਨਾਤ ਹਨ। ਗ੍ਰਹਿ ਮੰਤਰਾਲੇ ਨੇ ਪੁਲਿਸ ਨੂੰ 82 ਕੰਪਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਦਫ਼ਤਰ ਵਿੱਚ ਕੰਮ ਕਰ ਰਹੀਆਂ ਪੁਲਿਸ ਮੁਲਾਜ਼ਮਾਂ ਦੀਆਂ 150 ਕੰਪਨੀਆਂ ਸੁਰੱਖਿਆ ਲਈ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਤਿਆਰ ਹੈ। ਨਵੀਂ ਦਿੱਲੀ ਵਿੱਚ ਹੀ ਆਊਟਰ ਫੋਰਸ ਦੇ 1260 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment