ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਦਾ ਜਖੀਰਾ ਬਰਾਮਦ

TeamGlobalPunjab
1 Min Read

ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਵਲੋਂ ਦਿੱਲੀ ‘ਚੋਂ ਵੱਡੀ ਗਿਣਤੀ ‘ਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ।

ਸਪੈਸ਼ਲ ਸੈੱਲ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਵੱਡੀ ਮਾਤਰਾ ਵਿੱਚ ਹਥਿਆਰ ਸਪਲਾਈ ਕਰ ਰਹੇ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਹਥਿਆਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਪਾਸੋਂ 55 ਪਿਸਟਲ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਹਥਿਆਰ ਦਿੱਲੀ ਦੇ ਕਈ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਡੀਜੀਪੀ ਸਪੈਸ਼ਲ ਸੈੱਲ ਸੰਜੀਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਥਿਆਰ ਤਸਕਰਾਂ ਦੀ ਚਾਲ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈੱਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਹਥਿਆਰ ਤਸਕਰਾਂ ਤੋਂ ਕੀਤੀ ਪੁੱਛਗਿੱਛ ‘ਚ ਪਤਾ ਚੱਲਿਆ ਹੈ ਕਿ ਹਥਿਆਰਾਂ ਦਾ ਜ਼ਖੀਰਾ ਮੱਧ ਪ੍ਰਦੇਸ਼ ਅਤੇ ਮੇਵਾਤ ਤੋਂ ਦਿੱਲੀ ਲਿਆਂਦਾ ਗਿਆ ਸੀ। ਇਕ ਕਾਰ ਨੂੰ ਮੋਡੀਫਾਈ ਕਰ ਕੇ ਉਸ ਦੀਆਂ ਸੀਟਾਂ ਦੇ ਹੇਠਾਂ ਹਥਿਆਰ ਲੁਕਾਏ ਹੋਏ ਸਨ ਜਿਨ੍ਹਾਂ ਨੂੰ ਦਿੱਲੀ ਲਿਆਂਦਾ ਗਿਆ ਸੀ।

Share this Article
Leave a comment