ਦਿੱਲੀ ਪੁਲਿਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਭਿਜੀਤ ਦੀਪਕੇ ਦੀ ਇੱਕ ਵੀਡੀਓ ਕੀਤੀ ਜਾਰੀ, ਦਾਦੀ ਦੀ ਮੌਤ ਬਾਰੇ ਸੂਚਿਤ ਨਾ ਕਰਨ ਦੇ ਦਾਅਵਿਆਂ ਨੂੰ ਕੀਤਾ ਖ਼ਾਰਜ

Global Team
3 Min Read

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਅੱਜ ਰਾਜਧਾਨੀ ਵਿੱਚ ਹੋ ਰਹੇ ਪ੍ਰਦਰਸ਼ਨਾਂ ਬਾਰੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਦੱਸਿਆ ਕਿ CJP ਦੇ ਪ੍ਰਦਰਸ਼ਨ ਲਈ ਇਜਾਜ਼ਤ ਕਿਉਂ ਨਹੀਂ ਦਿੱਤੀ ਗਈ। ਬ੍ਰੀਫਿੰਗ ਦੌਰਾਨ, ਦਿੱਲੀ ਪੁਲਿਸ ਦੀ ਡੀਸੀਪੀ ਅਤੇ ਪੀਆਰਓ ਨੇਹਾ ਯਾਦਵ ਨੇ ਪੁਲਿਸ ਬਲ ਦਾ ਪੱਖ ਰੱਖਿਆ ਅਤੇ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਇੱਕ ਵੀਡੀਓ ਜਾਰੀ ਕੀਤੀ, ਜਿਸ ਵਿੱਚ ਪੁਲਿਸ ਮੁਲਾਜ਼ਮ ਉਨ੍ਹਾਂ ਦੀ ਮਦਦ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਦਿੱਲੀ ਪੁਲਿਸ ਦੀ ਡੀਸੀਪੀ ਨੇਹਾ ਯਾਦਵ ਨੇ ਕਿਹਾ, “ਜਿਵੇਂ ਹੀ ਦਿੱਲੀ ਪੁਲਿਸ ਨੂੰ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਦੇ ਦੇਹਾਂਤ ਦੀ ਖ਼ਬਰ ਮਿਲੀ, ਤਾਂ ਪੁਲਿਸ ਅਧਿਕਾਰੀ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਮਿਲਣ ਗਏ ਤਾਂ ਜੋ ਇਹ ਦੁਖਦਾਈ ਖ਼ਬਰ ਦਿੱਤੀ ਜਾ ਸਕੇ ਅਤੇ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਜਾ ਸਕੇ। ਪੁਲਿਸ ਨੇ ਸਪਸ਼ਟ ਕੀਤਾ ਕਿ ਉਸ ਨੂੰ ਪਰਿਵਾਰਕ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਅੰਤਿਮ ਸਸਕਾਰ ਲਈ ਉਸ ਦੇ ਜੱਦੀ ਸ਼ਹਿਰ ਜਾਣ ਵਾਸਤੇ ਮਦਦ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਜਿਸ ਤੋਂ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀਡੀਓ ਦੀਪਕੇ ਦੀ ਮਾਂ ਵੱਲੋਂ ਪੁਲਿਸ ‘ਤੇ ਝੂਠ ਬੋਲਣ ਦਾ ਦੋਸ਼ ਲਾਉਣ ਤੋਂ ਬਾਅਦ ਜਾਰੀ ਕੀਤੀ ਗਈ। ਦੀਪਕੇ ਦੀ ਮਾਂ ਨੇ ਦੋਸ਼ ਲਾਇਆ ਗਿਆ ਸੀ ਕਿ ਉਸ ਦੇ ਪੁੱਤਰ ਨੂੰ ਦਾਦੀ ਦੇ ਦੇਹਾਂਤ ਬਾਰੇ ਨਹੀਂ ਦੱਸਿਆ ਗਿਆ। ਸੀ ਜੇ ਪੀ ਨੇ ਵੀ ਇਹ ਮੁੱਦਾ ਚੁੱਕਿਆ ਸੀ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਡਿਪਟੀ ਕਮਿਸ਼ਨਰ (ਲੋਕ ਸੰਪਰਕ ਅਧਿਕਾਰੀ) ਨੇਹਾ ਯਾਦਵ ਨੇ ਕਿਹਾ ਕਿ ਦੀਪਕੇ ਨੂੰ ਇਹ ਖ਼ਬਰ ਤੁਰੰਤ ਅਤੇ ਸੰਵੇਦਨਸ਼ੀਲਤਾ ਨਾਲ ਦਿੱਤੀ ਗਈ ਸੀ। ਪੁਲੀਸ ਨੇ ਕਿਹਾ ਕਿ ਉਸ ਨੂੰ ਅੰਤਿਮ ਸਸਕਾਰ ਦੇ ਸਮੇਂ ਬਾਰੇ ਵੀ ਦੱਸਿਆ ਗਿਆ ਸੀ ਅਤੇ ਪਰਿਵਾਰ ਨਾਲ ਗੱਲ ਕਰਨ ਦਾ ਵਿਕਲਪ ਵੀ ਦਿੱਤਾ ਗਿਆ ਸੀ।

ਪੁਲਿਸ ਨੇ ਕਿਹਾ, “ਮਨੁੱਖਤਾ ਦੇ ਆਧਾਰ ‘ਤੇ ਉਸ ਦੇ ਜੱਦੀ ਸ਼ਹਿਰ ਜਾਣ ਦੀ ਸਹੂਲਤ ਲਈ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ ਗਈ ਸੀ; ਹਾਲਾਂਕਿ, ਉਸ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ।”

ਦੀਪਕੇ ਨੂੰ ਸੀ ਜੇ ਪੀ ਆਗੂਆਂ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਨਾਲ ਸ਼ਨਿੱਚਰਵਾਰ ਨੂੰ ਪਾਰਟੀ ਵੱਲੋਂ ਜੰਤਰ-ਮੰਤਰ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਸਬੰਧ ਵਿੱਚ ਇੱਕ ਹਵਾਈ ਜਹਾਜ਼ ਦੇ ਅੰਦਰੋਂ ਹਿਰਾਸਤ ਵਿੱਚ ਲਿਆ ਗਿਆ ਸੀ। ਤਿੰਨਾਂ ਆਗੂਆਂ ਨੂੰ ਇਹਤਿਆਤੀ ਗ੍ਰਿਫ਼ਤਾਰੀ ਅਧੀਨ ਰੱਖਿਆ ਗਿਆ ਅਤੇ ਕਾਰਜਕਾਰੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਤੋਂ ਬਾਅਦ ਐਤਵਾਰ ਸਵੇਰੇ ਰਿਹਾਅ ਕਰ ਦਿੱਤਾ ਗਿਆ।

Share This Article
Leave a Comment