ਕਿਸਾਨਾਂ ਦਾ ਵੱਡਾ ਕਾਫ਼ਲਾ ਆਉਂਦਾ ਦੇਖ ਦਿੱਲੀ ਪੁਲਿਸ ਨੂੰ ਪਈਆਂ ਭਾਜੜਾਂ, ਅਸਥਾਈ ਜੇਲ੍ਹਾਂ ਬਣਾਉਣ ਦੀ ਕੀਤੀ ਅਪੀਲ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਅੰਦੋਲਨ ਤਹਿਤ ਵੱਡੀ ਗਿਣਤੀ ‘ਚ ਕਿਸਾਨਾਂ ਦਾ ਕਾਫ਼ਲਾ ਰਾਜਧਾਨੀ ਨੂੰ ਆਉਂਦਾ ਵੇਖ ਦਿੱਲੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਜਿਸ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਦਿੱਲੀ ਪੁਲਿਸ ਨੇ ਕੇਜਰੀਵਾਲ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਅਸਥਾਈ ਜੇਲ੍ਹਾਂ ਬਣਾਈਆਂ ਜਾਣ।

ਕਿਸਾਨਾਂ ਦੇ ਵੱਡੇ ਇਕੱਠ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਪੁਲਿਸ ਸਟੇਡੀਅਮ ਨੂੰ ਅਸਥਾਈ ਜੇਲ੍ਹਾਂ ਦੇ ਰੂਪ ਵਿਚ ਤਿਆਰ ਕਰ ਸਕਦੀ ਹੈ ਇਸ ਦੇ ਨਾਲ ਹੀ ਪੁਲਿਸ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਂ ਸਟੇਡੀਅਮਾਂ ਨੂੰ ਅਸਥਾਈ ਜ਼ਿਲ੍ਹਾ ਬਣਾਇਆ ਜਾਵੇ, ਕਿਉਂਕਿ ਇੰਨੀ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਆ ਰਹੇ ਹਨ ਤਾਂ ਜੇਲ੍ਹਾਂ ਵਿੱਚ ਇੰਨੀ ਗਿਣਤੀ ‘ਚ ਕਿਸਾਨ ਨਹੀਂ ਡੱਕੇ ਜਾ ਸਕਦੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਕਿਸਾਨ ਜਥੇਬੰਦੀਆਂ ਦਿੱਲੀ ਐਂਟਰ ਕਰ ਗਈਆਂ ਹਨ ਅਤੇ ਕਈਆਂ ਨੂੰ ਦਿੱਲੀ ਪੁਲੀਸ ਨੇ ਦਿੱਲੀ ਹਰਿਆਣਾ ਸਰਹੱਦ ‘ਤੇ ਰੋਕਿਆ ਹੋਇਆ ਹੈ। ਬੀਤੇ ਦਿਨੀਂ ਵੀ ਕੁਝ ਕਿਸਾਨ ਦਿੱਲੀ ਪਹੁੰਚ ਗਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

Share This Article
Leave a Comment