ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਨ-ਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁੱਧਵਾਰ ਨੂੰ ਕਾਰਵਾਈ ਕਰਦਿਆਂ 500 ਕਿਲੋ ਤੋਂ ਵੱਧ ਕੋx ਕੀਨ ਬਰਾਮਦ ਕੀਤੀ ਹੈ। ਬਰਾਮਦ ਕੋਕੀਨ ਦੀ ਕੀਮਤ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੀ ਵਿਸ਼ੇਸ਼ ਕਾਰਵਾਈ ‘ਚ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਕੋx ਕੀਨ ਬਰਾਮਦ ਹੋਈ ਹੈ। ਇਸ ਮਾਮਲੇ ‘ਚ 4 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਨਾਰਕੋ ਟੈਰਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਦਿੱਲੀ ਕਸਟਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਯਾਤਰੀ ਤੋਂ 24 ਕਰੋੜ ਰੁਪਏ ਦੀ ਕੀਮਤ ਦੀ 1,660 ਗ੍ਰਾਮ ਕੋਕੀਨ ਜ਼ਬਤ ਕੀਤੀ। ਯਾਤਰੀ ਰਿਪਬਲਿਕ ਆਫ ਲਾਇਬੇਰੀਆ ਦਾ ਨਾਗਰਿਕ ਹੈ, ਜੋ ਦੁਬਈ ਤੋਂ ਦਿੱਲੀ ਆਇਆ ਸੀ। ਉਸ ਨੂੰ ਐਨਡੀਪੀਐਸ ਐਕਟ 1985 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਦਿੱਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਸੀ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 30 ਸਤੰਬਰ ਨੂੰ ਅੰਤਰਰਾਸ਼ਟਰੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਵਾਈ ਦੌਰਾਨ ਦਿੱਲੀ ਪੁਲਿਸ ਨੇ 228 ਕਿਲੋ ਗਾਂਜਾ ਜ਼ਬਤ ਕੀਤਾ ਸੀ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।