ਦਿੱਲੀ ਪੁਲਿਸ ਦੇ ਸਬ-ਇੰਸਪੈਕਟਰ ਨੇ ਸੜਕ ‘ਤੇ ਨਮਾਜ਼ ਅਦਾ ਕਰਨ ਵਾਲੇ ਮੁਸਲਮਾਨ ਨੂੰ ਮਾਰੀ ਲੱਤ, ਮੁਅੱਤਲ

Rajneet Kaur
2 Min Read

ਨਿਊਜ਼ ਡੈਸਕ:  ਦਿੱਲੀ ਪੁਲਿਸ ਦੇ ਇੱਕ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਰਹੀ ਹੈ। ਉਸ ਵਿਰੁੱਧ ਇਹ ਕਾਰਵਾਈ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਉਸ ਨੂੰ ਇਕ ਵਿਅਸਤ ਸੜਕ ਦੇ ਕਿਨਾਰੇ ਨਮਾਜ਼ ਅਦਾ ਕਰ ਰਹੇ ਲੋਕਾਂ ਦੇ ਸਮੂਹ ਵਿਚ ਕੁਝ ਲੋਕਾਂ ਨੂੰ ਲੱਤ ਮਾਰਦੇ ਅਤੇ ਕੁੱਟਦੇ ਹੋਏ ਦੇਖਿਆ ਗਿਆ ਸੀ।

ਦਰਅਸਲ ਸ਼ੁੱਕਰਵਾਰ ਨੂੰ ਦਿੱਲੀ ਦੇ ਇੰਦਰਲੋਕ ਇਲਾਕੇ ਦੀ ਇਕ ਮਸਜਿਦ ‘ਚ ਭਾਰੀ ਭੀੜ ਇਕੱਠੀ ਹੋਈ ਸੀ, ਜਿਸ ਕਾਰਨ ਕਈ ਲੋਕਾਂ ਨੇ ਸੜਕ ‘ਤੇ ਨਮਾਜ਼ ਅਦਾ ਕਰਨੀ ਸ਼ੁਰੂ ਕਰ ਦਿੱਤੀ ।ਨਮਾਜ਼ ਦੌਰਾਨ ਕੁਝ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਭੀੜ ਨੂੰ ਖਿੰਡਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਇੱਕ ਵੀਡੀਓ ਵਿੱਚ ਉਨ੍ਹਾਂ ਵਿੱਚੋਂ ਇੱਕ ਨੂੰ ਨਮਾਜ਼ ਲਈ ਗੋਡੇ ਟੇਕ ਰਹੇ ਲੋਕਾਂ ਨੂੰ ਲੱਤ ਮਾਰਦੇ ਅਤੇ ਕੁੱਟਦੇ ਹੋਏ ਦੇਖਿਆ ਗਿਆ ਹੈ। ਇਸ ਕਾਰਵਾਈ ਕਾਰਨ ਭਾਰੀ ਰੋਸ ਪੈਦਾ ਹੋ ਗਿਆ, ਭੀੜ ਨੇ ਪੁਲਿਸ ਮੁਲਾਜ਼ਮ ਨੂੰ ਘੇਰ ਲਿਆ ਅਤੇ ਉਸ ਦੇ ਵਿਵਹਾਰ ‘ਤੇ ਇਤਰਾਜ਼ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment