ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਤੇ ਹੋਰਨਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ

TeamGlobalPunjab
2 Min Read

ਨਵੀਂ ਦਿੱਲੀ (ਦਵਿੰਦਰ ਸਿੰਘ) : ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਭਿਨੇਤਾ-ਵਰਕਰ ਦੀਪ ਸਿੱਧੂ ਅਤੇ ਹੋਰਾਂ ਵਿਰੁੱਧ ਵੀਰਵਾਰ ਨੂੰ ਪੂਰਕ ਦੋਸ਼ ਪੱਤਰ (ਸਪਲੀਮੈਂਟਰੀ ਚਾਰਜਸ਼ੀਟ) ਦਾਇਰ ਕੀਤਾ ।  ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼ ਪੱਤਰ ‘ਤੇ ਨੋਟਿਸ ਲੈਣ ਦੇ ਬਿੰਦੂ ਬਾਰੇ 19 ਜੂਨ ਨੂੰ ਦੁਪਹਿਰ 2 ਵਜੇ ਆਦੇਸ਼ ਪਾਸ ਕਰਨਗੇ। ਅਦਾਲਤ ਨੇ ਕਿਹਾ,”ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਚਸ਼ਮਦੀਦਾਂ ਦੇ ਨਾਮ ਦਾ ਜ਼ਿਕਰ ਕੀਤਾ ਹੈ, ਜੋ ਹਿੰਸਾ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਜਾਂ ਜਿਨ੍ਹਾਂ ਤੋਂ ਹਥਿਆਰ ਖੋਹੇ ਗਏ।

ਦੱਸਣਯੋਗ ਹੈ ਕਿ ਇਸ ਸਾਲ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ ਸੀ। ਕਿਸਾਨ ਲਾਲ ਕਿਲ੍ਹੇ ‘ਚ ਦਾਖ਼ਲ ਹੋ ਗਏ ਸਨ ਅਤੇ ਉਨ੍ਹਾਂ ਨੇ ਕਈ ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰ ਦਿੱਤਾ ਸੀ। ਮਾਮਲੇ ਦੀ ਜਾਂਚ ਅਪਰਾਧ ਸ਼ਾਖਾ ਕਰ ਰਹੀ ਹੈ। ਉਸ ਨੇ 17 ਮਈ ਨੂੰ 3224 ਪੰਨਿਆਂ ਦਾ ਦੋਸ਼ ਪੱਤਰ ਦਾਇਰ ਕੀਤਾ ਸੀ ਅਤੇ ਸਿੱਧੂ ਸਮੇਤ 16 ਦੋਸ਼ੀਆਂ ਵਿਰੁੱਧ ਮਾਮਲਾ ਚਲਾਉਣ ਦੀ ਅਪੀਲ ਕੀਤੀ ਸੀ। ਹਿੰਸਾ ਦੇ ਮੁੱਖ ਸਾਜਿਸ਼ਕਰਤਾ ਮੰਨੇ ਜਾ ਰਹੇ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਸ ‘ਤੇ ਲਾਲ ਕਿਲ੍ਹੇ ‘ਚ ਹੰਗਾਮੇ ਨੂੰ ਭੜਕਾਉਣ ਦਾ ਵੀ ਦੋਸ਼ ਲਗਾਇਆ ਹੈ।

Share this Article
Leave a comment