ਦਿੱਲੀ ਪੁਲੀਸ ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲੈ ਕੇ ਪਹੁੰਚੀ ਲਾਲ ਕਿਲ੍ਹੇ ‘ਤੇ

TeamGlobalPunjab
2 Min Read

ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਦਿੱਲੀ ਪੁਲੀਸ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ‘ਤੇ ਲੈ ਕੇ ਪਹੁੰਚੀ ਹੈ। ਦਿੱਲੀ ਪੁਲੀਸ ਦੀ ਸਪੈਸ਼ਲ ਸੈੱਲ ਟੀਮ ਹਿੰਸਾ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਮੁੜ ਤੋਂ ਦੁਹਰਾਏਗੀ। 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਦੌਰਾਨ ਕੁਝ ਲੋਕਾਂ ਵੱਲੋਂ ਲਾਲ ਕਿਲ੍ਹੇ ‘ਤੇ ਹਿੰਸਾ ਫੈਲਾਈ ਗਈ ਸੀ। ਜਿਸ ਦੌਰਾਨ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਫਹਿਰਾਇਆ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਦੇਸ਼ਧ੍ਰੋਹ ਅਤੇ ਯੂਏਪੀਏ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਘਟਨਾ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

 

ਦੀਪ ਸਿੱਧੂ ਲਾਲ ਕਿਲ੍ਹਾ ਹਿੰਸਾ ਤੋਂ ਬਾਅਦ ਕਾਫ਼ੀ ਦਿਨਾਂ ਤੱਕ ਦਿੱਲੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਰਹੇ ਸਨ। ਜਿਸ ਕਾਰਨ ਦਿੱਲੀ ਪੁਲੀਸ ਨੇ ਦੀਪ ਸਿੱਧੂ ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ 10 ਫਰਵਰੀ ਨੂੰ ਹਰਿਆਣਾ ਦੇ ਕਰਨਾਲ ‘ਚੋਂ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਆਪਣੀ ਜਾਂਚ ਵਿੱਚ ਤੇਜੀ ਕਰਦੇ ਹੋਏ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਘਟਨਾ ਵਾਲੀ ਥਾਂ ‘ਤੇ ਸੀਨ ਰਿਕ੍ਰਿਏਟ ਕਰਨ ਦੇ ਲਈ ਲੈ ਕੇ ਆਏ ਹਨ।

Share this Article
Leave a comment