ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਮਨਜਿੰਦਰ ਸਿਰਸਾ ਖ਼ਿਲਾਫ FIR ਦਰਜ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਸੂਤਰਾਂ ਮੁਤਾਬਕ ਗੁਰਦੁਆਰਾ ਕਮੇਟੀ ‘ਚ ਪਾਸ ਕੀਤੇ ਬਿੱਲਾਂ ਦੇ ਪੁਰਾਣੇ ਮਾਮਲੇ ‘ਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਵੱਲੋਂ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਇਸ ਐੱਫਆਈਆਰ ‘ਚ ਸਿਰਸਾ ਤੇ ਉਨ੍ਹਾਂ ਦੇ ਪੀਏ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ‘ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਸਾਲ 2013 ਵਿੱਚ ਦਿੱਲੀ ਗੁਰਦੁਆਰਾ ਕਮੇਟੀ ‘ਚ ਜਨਰਲ ਸਕੱਤਰ ਦੇ ਅਹੁਦੇ ’ਤੇ ਰਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਨੂੰ 65 ਲੱਖ ਰੁਪਏ ਤੋਂ ਜ਼ਿਆਦਾ ਦਾ ਚੂਨਾ ਲਾਇਆ ਸੀ।

ਦੱਸਣਯੋਗ ਹੈ ਕਿ ਬੀਤੀ ਦੇਰ ਸ਼ਾਮ ਸਿਰਸਾ ਗਣਤੰਤਰ ਦਿਹਾੜੇ ਮੌਕੇ ਨਵੀਂ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਲਈ ਜਾਗਰੂਕ ਕਰਨ ਯੂਪੀ ਪੁੱਜੇ ਤਾਂ ਸਿਰਸਾ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਹਾਲਾਂਕਿ ਇਕ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਹ ਜਾਣਕਾਰੀ ਖ਼ੁਦ ਸਿਰਸਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਤੇ ਦਾਅਵਾ ਕੀਤਾ ਕਿ ਕਾਰਵਾਈ ਸਿਰਫ਼ ਇਸ ਲਈ ਕੀਤੀ ਗਈ ਹੈ ਕਿਉਂਕਿ ਉਹ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਆਏ ਸਨ।

Share this Article
Leave a comment