ਪੰਜਾਬ ‘ਚ ਅੱਗ ਦੀ ਲਪੇਟ ‘ਚ, ਗਰਮੀ ਹੋਰ ਮਚਾਏਗੀ ਕਹਿਰ, ਰੈੱਡ ਅਲਰਟ ਜਾਰੀ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਇਨ੍ਹੀਂ ਦਿਨੀਂ ਗਰਮੀ ਵਿੱਚ ਝੁਲਸ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.3 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਗਲੇ ਚਾਰ ਦਿਨਾਂ ਲਈ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ। ਜੇਕਰ ਸਥਿਤੀ ਇਸੇ ਤਰ੍ਹਾਂ ਰਹੀ ਤਾਂ ਮਈ ‘ਚ ਪਹਿਲੀ ਵਾਰ ਪਾਰਾ 50 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਹੁਣ ਪੰਜਾਬ ਵਿੱਚ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਪਹਿਲੀ ਸ਼ਿਫਟ ਸਵੇਰੇ 7 ਤੋਂ 10 ਵਜੇ ਤੱਕ ਅਤੇ ਦੂਜੀ ਸ਼ਿਫਟ 10.15 ਤੋਂ 1.15 ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵਿਭਾਗ ਨੇ ਸਿੰਗਲ ਸ਼ਿਫਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲਣ ਦਾ ਹੁਕਮ ਜਾਰੀ ਕੀਤਾ ਸੀ। ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ। ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ।

- Advertisement -

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment